'ਆਪ' ਦੇ ਸੀਨੀਅਰ ਆਗੂ ਰਮਨ ਬਹਿਲ ਨੇ ਸਾਥੀਆਂ ਸਮੇਤ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

'ਆਪ' ਦੇ ਸੀਨੀਅਰ ਆਗੂ ਰਮਨ ਬਹਿਲ ਨੇ ਸਾਥੀਆਂ ਸਮੇਤ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

New Delhi,01 April,2024,(Azad Soch News):- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਰਮਨ ਬਹਿਲ (Leader Raman Bahl) ਨੇ ਆਪਣੇ ਸਾਥੀਆਂ ਸਮੇਤ ਦਿੱਲੀ ਪਹੁੰਚ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ,ਇਸ ਮੌਕੇ ਉਹਨਾਂ ਅਰਵਿੰਦ ਕੇਜਰੀਵਾਲ ਦੀ ਈਡੀ (ED) ਵੱਲੋਂ ਕੀਤੀ ਗਈ ਗ੍ਰਿਫਤਾਰੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਦੀ ਕੀਤੀ ਅਤੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਬੁਖਲਾਹਟ ਵਿੱਚ ਆ ਕੇ ਕੇਂਦਰੀ ਏਜੰਸੀ ਦੀ ਦੁਰਵਰਤੋਂ ਕਰ ਰਹੀ ਹੈ।

ਸੀਨੀਅਰ ਆਗੂ ਰਮਨ ਬਹਿਲ (Senior Leader Raman Bahl) ਨੇ ਕਿਹਾ ਕਿ ਮੋਦੀ ਸਰਕਾਰ ਨੂੰ ਇਹ ਪਤਾ ਲੱਗ ਚੁੱਕਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇਸ਼ ਵਾਸੀਆਂ ਦੀ ਪਹਿਲੀ ਪਸੰਦ ਬਣ ਚੁੱਕੇ ਹਨ ਕਿਉਂਕਿ ਉਹਨਾਂ ਨੇ ਪੰਜਾਬ ਅਤੇ ਦਿੱਲੀ ਵਿੱਚ ਸਿਹਤ ਸਿੱਖਿਆ ਸਮੇਤ ਹਰੇਕ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਂਦੇ ਹਨ ਜਿਸ ਦੀ ਬਦੌਲਤ ਹਰੇਕ ਵਰਗ ਦੇ ਲੋਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਅਤੇ ਉਹਨਾਂ ਦੀ ਪਾਰਟੀ ਨੂੰ ਪਸੰਦ ਕਰ ਰਹੇ ਹਨ,ਇਸ ਕਾਰਨ ਭਾਜਪਾ ਨੂੰ ਆਪਣੀ ਹਾਰ ਸਪਸ਼ਟ ਦਿਖਾਈ ਦੇ ਰਹੀ ਸੀ। 

ਜਿਸ ਕਾਰਨ ਉਹਨਾਂ ਨੇ ਲੋਕਾਂ ਦੀ ਕਚਹਿਰੀ ਵਿੱਚ ਜਾਣ ਤੋਂ ਪਹਿਲਾਂ ਹੀ ਲੋਕਤੰਤਰ ਦੀਆਂ ਧੱਜੀਆਂ ਉਡਾ ਕੇ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਦੇ ਪਿੱਛੇ ਬੰਦ ਕਰਨ ਦੀ ਕੋਜੀ ਹਰਕਤ ਕੀਤੀ ਹੈ,ਸੀਨੀਅਰ ਆਗੂ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਹਲਕਾ ਗੁਰਦਾਸਪੁਰ ਦੇ ਸਮੁੱਚੇ ਵਲੰਟੀਅਰ ਅਤੇ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਦੀ ਸੋਚ ਨਾਲ ਜਿੱਥੇ ਸਿਆਸੀ ਤੌਰ' ਤੇ ਜੁੜੇ ਹੋਏ ਹਨ ਉੱਥੇ ਨਿੱਜੀ ਤੌਰ 'ਤੇ ਵੀ ਅਰਵਿੰਦ ਕੇਜਰੀਵਾਲ ਦੇ ਨਾਲ ਚਟਾਨ ਵਾਂਗ ਖੜੇ ਹਨ।

ਉਹਨਾਂ ਦਿੱਲੀ ਪਹੁੰਚੇ ਸਮੂਹ ਸਾਥੀਆਂ ਸਮਰਥਕਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਅੱਜ ਪੂਰੇ ਪੰਜਾਬ ਦੇ ਲੋਕਾਂ ਵਿੱਚ ਕੇਂਦਰ ਸਰਕਾਰ ਅਤੇ ਭਾਜਪਾ ਵਿਰੁੱਧ ਇੱਕ ਵੱਡਾ ਰੋਸ ਦੇਖਣ ਨੂੰ ਮਿਲ ਰਿਹਾ ਹੈ,ਜਿਸ ਦੀ ਬਦੌਲਤ ਦਿੱਲੀ ਪਹੁੰਚ ਕੇ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਨੇ ਆਪਣਾ ਗੁੱਸਾ ਜਾਹਿਰ ਕੀਤਾ ਹੈ,ਉਹਨਾਂ ਸੁਨੀਤਾ ਕੇਜਰੀਵਾਲ (Sunita Kejriwal) ਨੂੰ ਭਰੋਸਾ ਦਵਾਇਆ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਈਆਂ ਛੇ ਗਰੰਟੀਆਂ ਦਾ ਘਰ ਘਰ ਪ੍ਰਚਾਰ ਕਰਨਗੇ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਆਉਣ ਵਾਲੇ ਸਮੇਂ ਵਿੱਚ ਆਮ ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤ ਵਿੱਚ ਕਿਹੜੇ ਉਪਰਾਲੇ ਕੀਤੇ ਜਾਣਗੇ।

 

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ