ਸੀਨੀਅਰ ਆਗੂ ਆਤਿਸ਼ੀ ਨੇ ਦੋਸ਼ ਲਾਇਆ ਕਿ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚੀ ਜਾ ਰਹੀ

New Delhi, 12 April 2024,12 April,2024,(Azad Soch News):- ਦਿੱਲੀ ਸਰਕਾਰ (Delhi Govt) ਦੇ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਆਤਿਸ਼ੀ (Senior Leader Atishi) ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਦੋਸ਼ ਲਾਇਆ ਕਿ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ,ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਸਰਕਾਰ ਦੇ ਅਧਿਕਾਰੀਆਂ ਨੇ ਚੋਣ ਜ਼ਾਬਤੇ ਦੇ ਬਹਾਨੇ ਮੀਟਿੰਗ ਵਿੱਚ ਆਉਣਾ ਬੰਦ ਕਰ ਦਿੱਤਾ ਹੈ, 20 ਸਾਲ ਪੁਰਾਣੇ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੇ ਨਿੱਜੀ ਸਕੱਤਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ,ਆਤਿਸ਼ੀ ਨੇ ਦੋਸ਼ ਲਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ (ED) ਨੇ ਬਿਨਾਂ ਕਿਸੇ ਸਬੂਤ ਦੇ ਝੂਠੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ।
ਕਿਉਂਕਿ ਭਾਜਪਾ ਜਾਣਦੀ ਹੈ ਕਿ ਚਾਹੇ ਉਹ ਜਿੰਨੀ ਮਰਜ਼ੀ ਜ਼ੋਰ ਲਾ ਲਵੇ,ਉਹ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਨਹੀਂ ਹਰਾ ਸਕਦੀ,ਆਤਿਸ਼ੀ ਨੇ ਕਿਹਾ ਕਿ ਦਿੱਲੀ 'ਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਗੈਰ-ਕਾਨੂੰਨੀ ਹੋਵੇਗਾ ਕਿਉਂਕਿ ਜਨਤਾ ਨੇ ਸਪੱਸ਼ਟ ਫਤਵਾ ਦਿੱਤਾ ਹੈ,ਕੇਜਰੀਵਾਲ ਸਰਕਾਰ ਨੇ ਕੁਝ ਦਿਨ ਪਹਿਲਾਂ ਫਲੋਰ ਟੈਸਟ (Floor Test) ਕਰਵਾ ਕੇ ਆਪਣਾ ਬਹੁਮਤ ਸਾਬਤ ਕਰ ਦਿੱਤਾ ਹੈ,ਸੰਵਿਧਾਨ ਦੇ ਤਹਿਤ,ਜਦੋਂ ਸਰਕਾਰ ਕੋਲ ਬਹੁਮਤ ਹੋਵੇ ਤਾਂ ਰਾਸ਼ਟਰਪਤੀ ਸ਼ਾਸਨ ਨਹੀਂ ਲਗਾਇਆ ਜਾ ਸਕਦਾ,2016 'ਚ ਵੀ ਜਦੋਂ ਉੱਤਰਾਖੰਡ (Uttarakhand) 'ਚ ਰਾਸ਼ਟਰਪਤੀ ਸ਼ਾਸਨ ਲਗਾਇਆ ਗਿਆ ਸੀ,ਤਾਂ ਅਦਾਲਤ ਦੇ ਹੁਕਮਾਂ 'ਤੇ ਫਲੋਰ ਟੈਸਟ (Floor Test) ਕਰਵਾਇਆ ਗਿਆ ਸੀ,ਅਤੇ ਰਾਸ਼ਟਰਪਤੀ ਸ਼ਾਸਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਗਿਆ ਸੀ।
Latest News
---copy1.jpg)