ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ ਕੀਤਾ
New Delhi,01 NOV,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਇਕੱਲਿਆਂ ਲੜਨ ਦਾ ਫੈਸਲਾ ਕੀਤਾ ਹੈ,ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਵੱਡਾ ਐਲਾਨ ਕੀਤਾ ਹੈ,ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਸਪੱਸ਼ਟ ਕੀਤਾ ਕਿ ਦਿੱਲੀ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਕਿਸੇ ਨਾਲ ਕੋਈ ਗਠਜੋੜ ਨਹੀਂ ਹੋਵੇਗਾ,ਅਜੇ ਤੱਕ ਅਰਵਿੰਦ ਕੇਜਰੀਵਾਲ ਨੇ ਗਠਜੋੜ ‘ਤੇ ਕੁਝ ਨਹੀਂ ਕਿਹਾ ਸੀ,ਹਾਲਾਂਕਿ ਆਮ ਆਦਮੀ ਪਾਰਟੀ ਦੇ ਕਈ ਨੇਤਾਵਾਂ ਨੇ ਹਰਿਆਣਾ ਚੋਣਾਂ ਤੋਂ ਬਾਅਦ ਕਿਹਾ ਸੀ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੋਵੇਗਾ, ਲੋਕ ਸਭਾ ਚੋਣਾਂ (Lok Sabha Elections) ਵਿੱਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਪਹਿਲਾਂ ਗਠਜੋੜ ਕੀਤਾ ਸੀ। ਉਸ ਨੂੰ ਗਠਜੋੜ ਦਾ ਕੋਈ ਲਾਭ ਨਹੀਂ ਮਿਲਿਆ, ਇਸ ਦੇ ਨਾਲ ਹੀ ਹਰਿਆਣਾ ਵਿੱਚ ਵੀ ਸੀਟ ਦੀ ਲੜਾਈ ਕਾਰਨ ਕਾਂਗਰਸ ਗਠਜੋੜ ਨਹੀਂ ਕਰ ਸਕੀ।