ਕਾਂਗਰਸ ਨੇ ਅੱਜ ਦਿੱਲੀ ਚੋਣਾਂ ਨੂੰ ਲੈ ਕੇ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ

 ਕਾਂਗਰਸ ਨੇ ਅੱਜ ਦਿੱਲੀ ਚੋਣਾਂ ਨੂੰ ਲੈ ਕੇ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ

New Delhi, 29 January 2025,(Azad Soch News):-  ਦਿੱਲੀ ਵਿਧਾਨ ਸਭਾ ਚੋਣਾਂ 2025 (Delhi Assembly Elections 2025) ਲਈ ਵੋਟਾਂ ਪੈਣ ਵਿੱਚ ਹੁਣ ਕੁਝ ਹੀ ਦਿਨ ਬਚੇ ਹਨ,ਭਾਜਪਾ ਅਤੇ 'ਆਪ' ਦਿੱਲੀ ਚੋਣਾਂ ਨੂੰ ਲੈ ਕੇ ਪਹਿਲਾਂ ਹੀ ਚੋਣ ਮਨੋਰਥ ਪੱਤਰ ਜਾਰੀ ਕਰ ਚੁੱਕੇ ਹਨ,ਇਸ ਦੇ ਨਾਲ ਹੀ ਕਾਂਗਰਸ ਨੇ ਅੱਜ ਦਿੱਲੀ ਚੋਣਾਂ ਨੂੰ ਲੈ ਕੇ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ,ਦੱਸ ਦੇਈਏ ਕਿ ਦਿੱਲੀ ਚੋਣਾਂ ਨੂੰ ਲੈ ਕੇ ਕਾਂਗਰਸ ਪਹਿਲਾਂ ਹੀ 5 ਗਾਰੰਟੀ ਜਾਰੀ ਕਰ ਚੁੱਕੀ ਹੈ,ਜਿਸ ਵਿੱਚ ਕਾਂਗਰਸ ਨੇ ਔਰਤਾਂ ਨੂੰ ਹਰ ਮਹੀਨੇ 2500 ਰੁਪਏ, 25 ਲੱਖ ਰੁਪਏ ਦਾ ਸਿਹਤ ਬੀਮਾ, ਬੇਰੁਜ਼ਗਾਰ ਨੌਜਵਾਨਾਂ ਨੂੰ 8500 ਰੁਪਏ ਹਰ ਮਹੀਨੇ, ਮਹਿੰਗਾਈ ਤੋਂ ਰਾਹਤ ਦਿਵਾਉਣ ਲਈ 500 ਰੁਪਏ ਵਿੱਚ ਸਿਲੰਡਰ, 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ।

Advertisement

Latest News