ਦੇਸ਼ ਭਰ ਦੇ ਹਸਪਤਾਲਾਂ ’ਚ ਡਾਕਟਰਾਂ ਦੀ ਹੜਤਾਲ ਖ਼ਤਮ

ਦੇਸ਼ ਭਰ ਦੇ ਹਸਪਤਾਲਾਂ ’ਚ ਡਾਕਟਰਾਂ ਦੀ ਹੜਤਾਲ ਖ਼ਤਮ

New Delhi ,14 August, 2024,(Azad Soch News):- : ਪਿਛਲੇ ਦੋ ਦਿਨਾਂ ਤੋਂ ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ ’ਚ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਵਲੋਂ ਸੱਦੀ ਹੜਤਾਲ ਖ਼ਤਮ ਕਰ ਦਿਤੀ ਗਈ ਹੈ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਮੰਗਲਵਾਰ ਦੇਰ ਸ਼ਾਮ ਕੇਂਦਰੀ ਮੰਤਰੀ ਜੇ.ਪੀ. ਨੱਡਾ ਨਾਲ ਮੁਲਾਕਾਤ ਤੋਂ ਬਾਅਦ ਡਾਕਟਰਾਂ ਵਲੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਵਾਪਸ ਲੈ ਲਿਆ ਹੈ,ਕੇਂਦਰੀ ਮੰਤਰੀ ਜੇ.ਪੀ. ਨੱਡਾ ਨਾਲ ਮੁਲਾਕਾਤ ਤੋਂ ਬਾਅਦ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਵਿਰਲ ਮਾਥੁਰ ਨੇ ਕਿਹਾ, ‘‘ਅਸੀਂ ਕੇਂਦਰੀ ਮੰਤਰੀ ਜੇ.ਪੀ. ਨੱਡਾ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਅਪਣੀਆਂ ਮੁੜ ਤਿਆਰ ਕੀਤੀਆਂ ਮੰਗਾਂ ਪੇਸ਼ ਕੀਤੀਆਂ। ਉਨ੍ਹਾਂ ਸਾਨੂੰ ਭਰੋਸਾ ਦਿਤਾ ਕਿ ਉਹ ਡਾਕਟਰਾਂ ਲਈ ਕੰਮ ਕਰਨ ਦਾ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਗੇ। ਉਨ੍ਹਾਂ ਨੇ ਸਾਨੂੰ ਭਰੋਸਾ ਦਿਤਾ ਹੈ ਕਿ ਸਾਡੀਆਂ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ। ਇਕ ਕਮੇਟੀ ਬਣਾਈ ਜਾਵੇਗੀ ਅਤੇ ਅਸੀਂ ਇਸ ਦਾ ਹਿੱਸਾ ਬਣਾਂਗੇ। ਸਾਡੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਇਸ ਲਈ ਫੋਰਡਾ ਹੜਤਾਲ ਖਤਮ ਕਰ ਰਹੀ ਹੈ।’’

Advertisement

Latest News

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ
ਬਟਾਲਾ, 21 ਮਾਰਚ ( ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ...
ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ; ਹਰਜੋਤ ਬੈਂਸ ਨੇ ਸੁਖਵਿੰਦਰ ਸੁੱਖੂ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਕੀਤੀ ਮੰਗ
ਚੇਅਰਮੈਨ ਡਾਢੀ ਨੇ ਕੀਤੀ ਕੀਰਤਪੁਰ ਸਾਹਿਬ ਬਲਾਕ ਦੇ ਸਕੂਲਾਂ ਦੀ ਦਾਖਲਾ ਮੁਹਿੰਮ ਦੀ ਸੁਰੂਆਤ
20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.
ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਵਿੱਚ ਨਿੱਘਾ ਸਵਾਗਤ
ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ