ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
New Delhi,13 Sep,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਸੁਪਰੀਮ ਕੋਰਟ (Supreme Court) ਤੋਂ ਵੱਡੀ ਰਾਹਤ ਮਿਲੀ ਹੈ,ਕਥਿਤ ਸ਼ਰਾਬ ਘੁਟਾਲੇ ਮਾਮਲੇ (Liquor Scam Cases) ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀ.ਬੀ.ਆਈ. (CBI) ਦੇ ਕੇਸ ਵਿੱਚ ਵੀ ਸੁਪਰੀਮ ਕੋਰਟ (Supreme Court) ਨੇ ਜ਼ਮਾਨਤ ਦੇ ਦਿੱਤੀ ਹੈ,10 ਲੱਖ ਰੁਪਏ ਦੇ ਮੁਚਲਕੇ ਤੇ ਉਨ੍ਹਾਂ ਨੂੰ ਬੇਲ ਦਿੱਤੀ ਗਈ ਹੈ,ਉਨ੍ਹਾਂ ਨੂੰ ਈਡੀ (ED) ਦੇ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ,ਹੁਣ ਸੁਪਰੀਮ ਕੋਰਟ ਨੇ ਵੀ ਉਨ੍ਹਾਂ ਨੂੰ CBI ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ,ਜਿਸ ਨਾਲ ਹੁਣ ਉਨ੍ਹਾਂ ਦਾ ਜੇਲ੍ਹ ਵਿੱਚੋਂ ਬਾਹਰ ਆਉਣ ਦਾ ਰਸਤਾ ਸਾਫ਼ ਹੋ ਗਿਆ ਹੈ,ਹਾਲਾਂਕਿ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕੁਝ ਸ਼ਰਤਾਂ ਵੀ ਲਗਾਈਆਂ ਹਨ,ਜ਼ਮਾਨਤ ਦੇ ਲਈ ਉਨ੍ਹਾਂ ਨੇ ਕੁਝ ਸ਼ਰਤਾਂ ਲਾਗੂ ਹੋਣਗੀਆਂ,ਜੋ ਈਡੀ (ED) ਦੇ ਮਾਮਲੇ ਵਿੱਚ ਜ਼ਮਾਨਤ ਦਿੰਦੇ ਹੋਏ ਲਗਾਈ ਗਈ ਸੀ,ਜੇਲ੍ਹ ਵਿੱਚੋਂ ਬਾਹਰ ਆਉਣ ਦੇ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਕਿਸੇ ਵੀ ਫਾਈਲ ‘ਤੇ ਸਾਈਨ ਨਹੀਂ ਕਰ ਸਕਣਗੇ,ਇਸਦੇ ਨਾਲ ਹੀ ਉਨ੍ਹਾਂ ਦੇ ਦਫ਼ਤਰ ਜਾਣ ‘ਤੇ ਵੀ ਪਾਬੰਦੀ ਰਹੇਗੀ,ਇੰਨਾ ਹੀ ਨਹੀਂ ਇਸ ਮਾਮਲੇ ਵਿੱਚ ਉਹ ਕੋਈ ਬਿਆਨ ਜਾਂ ਟਿੱਪਣੀ ਵੀ ਨਹੀਂ ਕਰ ਸਕਣਗੇ,ਸੁਪਰੀਮ ਕੋਰਟ (Supreme Court) ਨੇ ਜ਼ਮਾਨਤ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅੱਗੇ ਕੁਝ ਸ਼ਰਤਾਂ ਰੱਖੀਆਂ ਹਨ,ਜਿਸ ਵਿੱਚ ਕਿਹਾ ਗਿਆ ਹੈ,ਕਿ ਉਹ ਨਾ ਤਾਂ ਮੁੱਖ ਮੰਤਰੀ ਦਫ਼ਤਰ ਤੇ ਨਹੀਂ ਸਕੱਤਰੇਤ ਜਾ ਸਕਣਗੇ,ਕਿਸੇ ਵੀ ਸਰਕਾਰੀ ਫਾਈਲ (Official File) ‘ਤੇ ਸਾਈਨ (Sign) ਨਹੀਂ ਕਰ ਸਕਣਗੇ,ਆਪਣੇ ਟ੍ਰਾਇਲ (Trial) ਨੂੰ ਲੈ ਕੇ ਕੋਈ ਜਨਤਕ ਬਿਆਨ ਜਾਂ ਟਿੱਪਣੀ ਨਹੀਂ ਕਰਨਗੇ,ਕਿਸੇ ਵੀ ਗਵਾਹ ਨਾਲ ਕਿਸੇ ਤਰ੍ਹਾਂ ਦੀ ਗੱਲਬਾਤ ਨਾਲ ਸਕਣਗੇ,ਇਸ ਕੇਸ ਨਾਲ ਜੁੜੀ ਕਿਸੇ ਵੀ ਅਧਿਕਾਰਿਤ ਫਾਈਲ ਤੱਕ ਪਹੁੰਚ ਨਹੀਂ ਰੱਖਣਗੇ,ਜ਼ਰੂਰਤ ਪੈਣ ‘ਤੇ ਟ੍ਰਾਇਲ ਕੋਰਟ (Trial Court) ਵਿੱਚ ਪੇਸ਼ ਹੋਣਗੇ ਤੇ ਜਾਂਚ ਵਿੱਚ ਸਹਿਯੋਗ ਕਰਨਗੇ।