ਔਰਤਾਂ ਦੀਆਂ ਫੋਟੋਆਂ ਨਾਲ ਛੇੜਛਾੜ ਕਰਨ ਅਤੇ ਸੋਸ਼ਲ ਮੀਡੀਆ ’ਤੇ ਬਲੈਕਮੇਲ ਕਰਨ ਦੇ ਦੋਸ਼ ’ਚ ਦਿੱਲੀ ’ਚ ਗ੍ਰਿਫਤਾਰ ਕੀਤਾ ਗਿਆ
By Azad Soch
On

New Delhi,16,MARCH,2025,(Azad Soch News):- ਅੰਮ੍ਰਿਤਸਰ ਦੇ ਰਹਿਣ ਵਾਲੇ 23 ਸਾਲ ਦੇ ਮਾਧਵ ਸਿੰਘ ਨੂੰ ਔਰਤਾਂ ਦੀਆਂ ਫੋਟੋਆਂ ਨਾਲ ਛੇੜਛਾੜ ਕਰਨ ਅਤੇ ਸੋਸ਼ਲ ਮੀਡੀਆ (Social Media) ’ਤੇ ਉਨ੍ਹਾਂ ਨੂੰ ਬਲੈਕਮੇਲ (Blackmail) ਕਰਨ ਦੇ ਦੋਸ਼ ’ਚ ਦਿੱਲੀ ’ਚ ਗ੍ਰਿਫਤਾਰ ਕੀਤਾ ਗਿਆ ਹੈ,ਇਕ ਮਾਮਲੇ ’ਚ ਉਸ ਨੇ ਇਕ ਔਰਤ ਤੋਂ 5 ਲੱਖ ਰੁਪਏ ਦੀ ਮੰਗ ਕੀਤੀ ਸੀ,ਸ਼ਿਕਾਇਤ ਦਰਜ ਹੋਣ ਤੋਂ ਬਾਅਦ ਮਾਧਵ ਸਿੰਘ ਨੂੰ ਫੜ ਲਿਆ ਗਿਆ ਅਤੇ ਪੁਲਿਸ ਨੇ ਉਸ ਨੂੰ ਲੱਭਣ ਲਈ ਡਿਜੀਟਲ ਫੋਰੈਂਸਿਕ (Digital Forensics) ਅਤੇ ਤਕਨੀਕੀ ਨਿਗਰਾਨੀ ਦੀ ਵਰਤੋਂ ਕੀਤੀ। ਉਸ ਨੇ ਅਪਣਾ ਜੁਰਮ ਕਬੂਲ ਕਰਦਿਆਂ ਕਿਹਾ ਕਿ ਉਸ ਨੇ ਇਹ ‘ਮਨੋਰੰਜਨ’ ਲਈ ਕੀਤਾ ਸੀ। ਪੁਲਿਸ ਅਜੇ ਵੀ ਹੋਰ ਸੰਭਾਵਤ ਪੀੜਤਾਂ ਜਾਂ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਕਰ ਰਹੀ ਹੈ।
Related Posts
Latest News
.jpeg)
16 Mar 2025 19:45:42
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...