ਬੱਬੂ ਮਾਨ ਦੀ ਪੰਜਾਬੀ ਫਿਲਮ 'ਸ਼ੌਂਕੀ ਸਰਦਾਰ' ਦਾ ਦੂਜਾ ਗਾਣਾ ਰਿਲੀਜ਼ ਲਈ ਤਿਆਰ

ਬੱਬੂ ਮਾਨ ਦੀ ਪੰਜਾਬੀ ਫਿਲਮ 'ਸ਼ੌਂਕੀ ਸਰਦਾਰ' ਦਾ ਦੂਜਾ ਗਾਣਾ ਰਿਲੀਜ਼ ਲਈ ਤਿਆਰ

Chandigarh,14,APRIL,2025,(Azad Soch News):-  ਪੰਜਾਬੀ ਫ਼ਿਲਮ 'ਸ਼ੌਂਕੀ ਸਰਦਾਰ' ਦਾ ਦੂਸਰਾ ਗਾਣਾ 'ਚੁੰਨੀ' ਰਿਲੀਜ਼ ਲਈ ਤਿਆਰ ਹੈ,ਇਸ ਗਾਣੇ ਨੂੰ ਕੱਲ੍ਹ ਵੱਖ-ਵੱਖ ਸੰਗ਼ੀਤਕ ਪਲੇਟਫ਼ਾਰਮ (Music Platform) ਅਤੇ ਚੈੱਨਲਸ ਉਪਰ ਜਾਰੀ ਕੀਤਾ ਜਾਵੇਗਾ,ਜੀ ਸਟੂਡਿਓਜ ਅਤੇ ਬੋਸ ਮਿਊਜ਼ਿਕਾ ਰਿਕਾਰਡਸ ਪ੍ਰਾਈਵੇਟ ਲਿਮਟਿਡ ਵੱਲੋ 751 ਫ਼ਿਲਮਜ ਦੀ ਇਨ ਐਸੋਸੀਏਸ਼ਨ ਅਧੀਨ ਪ੍ਰਸਤੁਤ ਕੀਤੀ ਜਾ ਰਹੀ ਇਸ ਫ਼ਿਲਮ ਦਾ ਨਿਰਦੇਸ਼ਨ ਧੀਰਜ ਕੇਦਾਰਨਾਥ ਰਤਨ (Directed by Dheeraj Kedarnath Rattan) ਦੁਆਰਾ ਕੀਤਾ ਗਿਆ ਹੈ, ਜੋ ਹਾਲ ਹੀ ਵਿੱਚ ਰਿਲੀਜ਼ ਹੋਈ ਬਹੁ-ਚਰਚਿਤ ਪੰਜਾਬੀ ਫ਼ਿਲਮ 'ਮਝੈਲ' ਦਾ ਵੀ ਨਿਰਦੇਸ਼ਨ ਸਫਲਤਾਪੂਰਵਕ ਕਰ ਚੁੱਕੇ ਹਨ। ਐਕਸ਼ਨ ਅਤੇ ਡਰਾਮਾ ਅਧਾਰਿਤ ਇਸ ਫ਼ਿਲਮ ਵਿੱਚ ਬੱਬੂ ਮਾਨ ਅਤੇ ਗੁਰੂ ਰੰਧਾਵਾ ਵੱਲੋ ਲੀਡਿੰਗ ਅਤੇ ਪੈਰੇਲਰ ਕਿਰਦਾਰ ਅਦਾ ਕੀਤੇ ਗਏ ਹਨ,ਇਨ੍ਹਾਂ ਤੋਂ ਇਲਾਵਾ ਗੁੱਗੂ ਗਿੱਲ, ਨਿਮਰਤ ਕੌਰ ਆਹਲੂਵਾਲਿਆ ਅਤੇ ਹਸ਼ਨੀਨ ਚੌਹਾਨ ਆਦਿ ਵੀ ਮਹੱਤਵਪੂਰਨ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।

Tags:

Advertisement

Latest News

ਪੰਜਾਬ ਵਿੱਚ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਪੰਜਾਬ ਵਿੱਚ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ
Chandigarh,24,APRIL,2025,(Azad Soch News):- ਪੰਜਾਬ ਵਿੱਚ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ 23 ਅਪ੍ਰੈਲ ਨੂੰ ਬਠਿੰਡਾ ਵਿੱਚ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-04-2025 ਅੰਗ 804
ਏਸ਼ੀਆ ਅਤੇ ਯੂਰਪ ਦੀ ਸਰਹੱਦ ‘ਤੇ ਸਥਿਤ ਤੁਰਕੀ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ
ਜੇਕਰ ਤੁਹਾਡੇ ਕੋਲੋਂ ਕੋਈ ਰਿਸ਼ਵਤ ਮੰਗਦਾ ਹੈ ਤਾਂ ਦੱਸੋ, ਮੈਂ ਸਖ਼ਤ ਕਾਰਵਾਈ ਕਰਾਂਗਾ-ਮੁੱਖ ਮੰਤਰੀa
ਬਰਿੰਦਰ ਕੁਮਾਰ ਗੋਇਲ ਵੱਲੋਂ ਪਹਿਲਗਾਮ ਅਤਿਵਾਦੀ ਹਮਲੇ ਦੀ ਕਰੜੀ ਨਿੰਦਾ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਕਾਬੂ
10 ਸਰਕਾਰੀ ਸਕੂਲਾਂ ’ਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਸਿੱਖਿਆ ਮੰਤਰੀ ਅੱਜ ਕਰਨਗੇ ਉਦਘਾਟਨ