ਬਾਲੀਵੁੱਡ ਅਦਾਕਾਰ ਰਣਬੀਰ ਸਿੰਘ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਨੂੰ ਤਮਸਤ ਹੋਣ ਵਾਸਤੇ ਪਹੁੰਚੇ

ਬਾਲੀਵੁੱਡ ਅਦਾਕਾਰ ਰਣਬੀਰ ਸਿੰਘ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਨੂੰ ਤਮਸਤ ਹੋਣ ਵਾਸਤੇ ਪਹੁੰਚੇ

Amritsar, 23 November 2024,(Azad Soch News):- ਆਪਣੇ ਅਲੱਗ ਹੀ ਅੰਦਾਜ਼ ਲਈ ਪਛਾਣੇ ਜਾਣ ਵਾਲੇ ਬਾਲੀਵੁੱਡ ਅਦਾਕਾਰ ਰਣਬੀਰ ਸਿੰਘ (Bollywood actor Ranbir Singh) ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਨੂੰ ਤਮਸਤ ਹੋਣ ਵਾਸਤੇ ਪਹੁੰਚੇ,ਉੱਥੇ ਹੀ ਉਹਨਾਂ ਦੇ ਨਾਲ ਅੰਮ੍ਰਿਤਸਰ ਤੋਂ ਸਰਬਜੀਤ ਸਿੰਘ ਅਤੇ ਰਣਵੀਰ ਸਿੰਘ ਦੇ ਸਾਥੀ ਮੌਜੂਦ ਰਹੇ ਅਤੇ ਉਹਨਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਦੇ ਚਾਰੇ ਪਾਸੇ ਪ੍ਰਕਰਮਾ ਕਰਕੇ ਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਗਿਆ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਨਤਮਸਤਕ ਹੋਣ ਤੋਂ ਬਾਅਦ ਉਹ ਸ੍ਰੀ ਅਕਾਲ ਤਖਤ ਸਾਹਿਬ ਜੀ (Sri Akal Takht Sahib Ji) ਤੇ ਵੀ ਨਤਮਸਤਕ ਹੋਏ,ਉੱਥੇ ਹੀ ਰਣਬੀਰ ਸਿੰਘ ਦੇ ਨਾਲ ਫੋਟੋ ਖਿਚਾਉਣ ਵਾਲੇ ਕਈ ਲੋਕਾਂ ਦਾ ਤਾਂ ਲੱਗਾ ਵੇਖਿਆ ਗਿਆ ਲੇਕਿਨ ਰਣਬੀਰ ਸਿੰਘ ਵੱਲੋਂ ਕਿਸੇ ਵੀ ਵਿਅਕਤੀ ਦੇ ਨਾਲ ਤਸਵੀਰ ਨਹੀਂ ਖਿਚਾਈ ਗਈ ਅਤੇ ਉਹਨਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਨਤਮਸਤਕ ਹੋ ਕੇ ਗੱਡੀ ਚ ਬੈਠ ਕੇ ਰਵਾਨਾ ਹੋ ਗਏ। ਰਣਬੀਰ ਸਿੰਘ ਜਦੋਂ ਵੀ ਅੰਮ੍ਰਿਤਸਰ ਪਹੁੰਚਦੇ ਹਨ ਸਭ ਤੋਂ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਵੀ ਪ੍ਰਾਪਤ ਕਰਦੇ ਹਨ,ਇਥੋਂ ਦੱਸਣ ਯੋਗ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (Sachkhand Sri Darbar Sahib Ji) ਨਤਮਸਤਕ ਹੋਣ ਆਉਣ ਵਾਲੇ ਸੰਗਤਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਵੀ ਵੱਡੇ ਹੁਕਮ ਕੀਤੇ ਗਏ ਹਨ ਕਿ ਕਿਸੇ ਵੀ ਵਿਅਕਤੀ ਵੱਲੋਂ ਵੀਆਈਪੀ (VIP) ਦਰਸ਼ਨ ਨਾ ਕੀਤੇ ਜਾਣ ਅਤੇ ਕਿਸੇ ਵੀ ਅਦਾਕਾਰ ਵੱਲੋਂ ਇੱਥੇ ਆ ਕੇ ਫਿਲਮ ਦੀ ਪ੍ਰਮੋਸ਼ਨ ਨਾ ਕੀਤੀ ਜਾਵੇ। ਹੁਣ ਹਾਲਾਂਕਿ ਕਈ ਫਿਲਮ ਸਟਾਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਪਹੁੰਚਦੇ ਹਨ ਅਤੇ ਆਪਣੇ ਫਿਲਮ ਦੀ ਪ੍ਰਮੋਸ਼ਨ ਕਰਦੇ ਹੋਏ ਵੀ ਨਜ਼ਰ ਆਉਂਦੇ ਹਨ,ਹਾਲਾਂਕਿ ਰਣਵੀਰ ਸਿੰਘ ਵੱਲੋਂ ਕਿਸੇ ਵੀ ਤਰ੍ਹਾਂ ਦਾ ਸਵਾਲ ਦਾ ਜਵਾਬ ਨਹੀਂ ਦਿੱਤਾ ਗਿਆ ਅਤੇ ਉਹਨਾਂ ਵੱਲੋਂ ਮੀਡੀਆ ਨਾ ਪੂਰੀ ਤਰ੍ਹਾਂ ਦੂਰੀ ਬਣਾਈ ਰੱਖੀ ਗਈ ਲੇਕਿਨ ਉਹਨਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (Sachkhand Sri Darbar Sahib Ji) ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਜਰੂਰ ਪ੍ਰਾਪਤ ਕੀਤਾ ਗਿਆ। 

Advertisement

Latest News

ਸਰਕਾਰੀ ਆਈਟੀ ਆਈ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ ਸਰਕਾਰੀ ਆਈਟੀ ਆਈ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ
ਅੰਮ੍ਰਿਤਸਰ 23 ਨਵੰਬਰ 2024-- ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅੰਮ੍ਰਿਤਸਰ ਦੇ ਸਿਖਿਆਰਥੀਆਂ ਦੇ ਵਧੀਆ ਟ੍ਰੇਨਿੰਗ ਅਤੇ ਪਲੇਸਮੈਂਟ ਨੂੰ ਮੁੱਖ ਰੱਖਦਿਆਂ ਹੋਇਆਂ...
26 ਨਵੰਬਰ ਨੂੰ ਰਾਮਦਾਸ ਬਲਾਕ ਵਿੱਚ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ
ਜੰਡਿਆਲਾ ਗੁਰੂ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਐਸਟੀਪੀ ਪਲਾਂਟ - ਈਟੀਓ
ਸਾਲ 2017-18 ਨਾਲ ਸਬੰਧਿਤ ਕੇਸਾਂ ਦੀ ਅਸੈਸਮੈਂਟ ਕਰਨ ਦੀ ਮਿਤੀ ’ਚ ਵਾਧਾ : ਚੇਅਰਮੈਨ ਅਨਿੱਲ ਠਾਕੁਰ
ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਨਾ ਮਿਲਣ ’ਤੇ ਵਿਭਾਗ ਨਾਲ ਸੰਪਰਕ ਕਰਨ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ
ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ
ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਹੋ ਰਹੀ ਚੈਕਿੰਗ