ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਮਿਲੀ
By Azad Soch
On

New Delhi,30 OCT,2024,(Azad Soch News):- ਬਾਲੀਵੁੱਡ ਅਦਾਕਾਰ ਸਲਮਾਨ ਖਾਨ (Bollywood Actor Salman Khan) ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ,ਦੱਸਿਆ ਜਾ ਰਿਹਾ ਹੈ,ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਕਰੋੜਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ,ਇੱਕ ਦਿਨ ਪਹਿਲਾਂ,ਪੁਲਿਸ ਨੇ ਐਨਸੀਪੀ (ਰਾਸ਼ਟਰਵਾਦੀ ਕਾਂਗਰਸ ਪਾਰਟੀ) ਦੇ ਵਿਧਾਨ ਸਭਾ ਉਮੀਦਵਾਰ ਜ਼ੀਸ਼ਾਨ ਸਿੱਦੀਕੀ ਅਤੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਉੱਤਰ ਪ੍ਰਦੇਸ਼ ਦੇ ਨੋਇਡਾ ਤੋਂ ਗ੍ਰਿਫਤਾਰ ਕੀਤਾ ਸੀ,ਰਿਪੋਰਟ ਮੁਤਾਬਕ ਧਮਕੀ ਦੇਣ ਵਾਲੇ ਵਿਅਕਤੀ ਨੇ ਮੁੰਬਈ ਟ੍ਰੈਫਿਕ ਪੁਲਿਸ (Mumbai Traffic Police) ਨੂੰ ਸੰਦੇਸ਼ ਭੇਜਿਆ ਹੈ,ਇਸ ਵਿੱਚ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ,ਧਮਕੀ ਭਰਿਆ ਸੁਨੇਹਾ ਮਿਲਣ ਤੋਂ ਬਾਅਦ ਵਰਲੀ,ਮੁੰਬਈ ਦੀ ਪੁਲਿਸ (Mumbai Police) ਨੇ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ,ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਧਮਕੀ ਕਿਸ ਨੇ ਦਿੱਤੀ ਸੀ।
Latest News
.jpeg)
16 Mar 2025 19:45:42
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...