ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ
By Azad Soch
On
Amritsar Sahib,02 JAN,2025,(Azad Soch News):- ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਵਿਖੇ ਦਰਸ਼ਨ ਕਰਨ ਪੁੱਜੇ, ਉਨ੍ਹਾਂ ਗੁਰੂ ਘਰ ਵਿਖੇ ਨਵੇਂ ਸਾਲ ਦੀ ਆਮਦ ’ਤੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ,ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (Sachkhand Sri Darbar Sahib Ji) ਆ ਕੇ ਰੂਹ ਨੂੰ ਸਕੂਨ ਮਿਲਦਾ ਹੈ,ਮੈਂ ਖ਼ੁਸ਼ ਹਾਂ ਕਿ ਇਸ ਵਾਰ ਮੈਂ ਨਵੇਂ ਸਾਲ ਮੌਕੇ ਗੁਰੂ ਘਰ ਵਿਖੇ ਮੱਥਾ ਟੇਕਿਆ,ਪੱਤਰਕਾਰਾਂ ਵੱਲੋਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ (Punjabi Singer Diljit Dosanjh) ਬਾਰੇ ਪੁੱਛੇ ਗਏ ਸਵਾਲ ‘ਤੇ ਸੁਨੀਲ ਸ਼ੈਟੀ ਨੇ ਕਿਹਾ ਕਿ ਦਿਲਜੀਤ ਬਾਰਡਰ ਫਿਲਮ ‘ਚ ਵਧੀਆ ਕੰਮ ਕਰ ਰਿਹਾ ਹੈ,ਲੋਕਾਂ ਦਾ ਆਸ਼ੀਰਵਾਦ ਹਮੇਸ਼ਾ ਉਸ ਦੇ ਨਾਲ ਰਹੇਗਾ, ਮੈਂ ਚਾਹੁੰਦਾ ਹਾਂ ਕਿ ਉਹ ਹੋਰ ਵੀ ਵੱਡਾ ਸਟਾਰ ਬਣੇ।
Related Posts
Latest News
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ
04 Jan 2025 18:52:50
ਚੰਡੀਗੜ੍ਹ, 4 ਜਨਵਰੀ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ...