‘ਨਸ਼ਾ ਮੁਕਤ ਪੰਜਾਬ’ ਮੁਹਿੰਮ ਨਾਲ ਜੁੜੇ ਕਾਮੇਡੀਅਨ ਕਪਿਲ ਸ਼ਰਮਾ
Chandigarh,03 Oct,2024,(Azad Soch News):- ਪੰਜਾਬ ਪੁਲਿਸ (Punjab Police) ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਮੁਹਿੰਮ ਵਿੱਚ ਕਾਮੇਡੀਅਨ ਕਪਿਲ ਸ਼ਰਮਾ (Comedian Kapil Sharma) ਵੀ ਜੁੜ ਗਏ ਹਨ,ਉਨ੍ਹਾਂ ਨੇ ਸੋਸ਼ਲ ਮੀਡੀਆ (Social Media) ‘ਤੇ ਇਕ ਵੀਡੀਓ ਜਾਰੀ ਕਰਕੇ ਨੇ ਨੌਜਵਾਨਾਂ ਨੂੰ ਨਸ਼ੇ ਦੇ ਜਾਲ ‘ਚ ਨਾ ਫਸਣ ਦੀ ਅਪੀਲ ਕੀਤੀ ਹੈ,ਉਥੇ ਹੀ ਕਾਮੇਡੀਅਨ ਕਪਿਲ ਸ਼ਰਮਾ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਨਸ਼ਾ ਛੱਡਣ ਲਈ ਨਸ਼ੇ ਦੇ ਆਦੀ ਲੋਕਾਂ ਦੀ ਮਦਦ ਕਰਨ।
ਕਾਮੇਡੀਅਨ ਕਪਿਲ ਸ਼ਰਮਾ (Comedian Kapil Sharma) ਨੇ ਪੰਜਾਬ ਪੁਲਿਸ ਦੀ ਵੈੱਬਸਾਈਟ (Website) ‘ਤੇ ਇਕ ਸੰਦੇਸ਼ ਸਾਂਝਾ ਕੀਤਾ ਹੈ,ਜਿਸ ‘ਚ ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦਾ ਦਰਿਆ ਵਹਿ ਰਿਹਾ ਹੈ,ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ,ਅਤੇ ਇਸ ਦਾ ਭਵਿੱਖ ਵਿੱਚ ਕੀ ਅਸਰ ਹੋਵੇਗਾ,ਇਸ ਲਈ ਹਰ ਕਿਸੇ ਦਾ ਫਰਜ਼ ਬਣਦਾ ਹੈ,ਕਿ ਇਸ ਨਸ਼ੇ ਦੇ ਕਾਰੋਬਾਰ ਨੂੰ ਖਤਮ ਕਰਕੇ ਉਨ੍ਹਾਂ ਨੌਜਵਾਨਾਂ ਦੀ ਮਦਦ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ (Punjab Police) ਨੇ ਵੀ ਇਸ ਸਬੰਧੀ ਮੁਹਿੰਮ ਵਿੱਢੀ ਹੋਈ ਹੈ,ਕਾਮੇਡੀਅਨ ਕਪਿਲ ਸ਼ਰਮਾ ਕਿਹਾ ਕਿ ਵਾਹਿਗੁਰੂ ਜੀ (Waheguru Ji) ਅੱਗੇ ਇਹੀ ਅਰਦਾਸ ਹੈ ਕਿ ਨਸ਼ਿਆਂ ਦੀ ਦਲਦਲ ਵਿੱਚ ਧਸ ਚੁੱਕੇ ਸਾਰੇ ਨੌਜਵਾਨ ਜਲਦੀ ਤੋਂ ਜਲਦੀ ਵਾਪਸ ਆਉਣ ਅਤੇ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਸਕੇ,ਉਹ ਇਸ ਮੁਹਿੰਮ ਲਈ ਮੁੱਖ ਮੰਤਰੀ ਭਗਵੰਤ ਮਾਨ,ਡੀਜੀਪੀ ਪੰਜਾਬ ਗੌਰਵ ਯਾਦਵ (DGP Punjab Gaurav Yadav) ਅਤੇ ਸਮੂਹ ਪੁਲਿਸ ਅਧਿਕਾਰੀਆਂ (Police officers) ਨੂੰ ਵਧਾਈ ਦਿੰਦੇ ਹਨ,ਅਤੇ ਉਮੀਦ ਕਰਦੇ ਹਨ ਕਿ ਪੰਜਾਬ ਜਲਦੀ ਤੋਂ ਜਲਦੀ ਨਸ਼ਾ ਮੁਕਤ ਹੋ ਜਾਵੇਗਾ।