ਚਿੱਟੇ ਕੁੜਤੇ-ਚਾਦਰੇ 'ਚ ਸ਼ਾਨਦਾਰ ਲੱਗ ਰਹੇ ਨੇ ਦੇਵ ਖਰੌੜ ਅਤੇ ਗੁੱਗੂ ਗਿੱਲ
Patiala,09 JAN,2025,(Azad Soch News):- ਪੰਜਾਬੀ ਫਿਲਮ 'ਮਝੈਲ', ਜਿਸ ਦਾ ਪਹਿਲਾਂ ਗਾਣਾ "ਹੱਡ ਤੋੜਤਾ" ਕੱਲ੍ਹ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਅਤੇ ਚੈੱਨਲਸ ਦਾ ਸ਼ਿੰਗਾਰ ਬਣਨ ਜਾ ਰਿਹਾ ਹੈ, ਜਿਸ ਦੇ ਲੁੱਕ ਦੀ ਝਲਕ ਅੱਜ ਰਿਵੀਲ ਕੱਲ੍ਹ ਦਿੱਤੀ ਗਈ ਹੈ,'ਗੀਤ ਐਮਪੀ3' ਅਤੇ 'ਜੇਬੀਸੀਓ ਫਿਲਮਜ਼' (JBCO Films) ਦੇ ਬੈਨਰ ਹੇਠ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਉਕਤ ਫਿਲਮ ਵਿੱਚ ਦੇਵ ਖਰੌੜ ਅਤੇ ਗੁੱਗੂ ਗਿੱਲ (Gugu Gill) ਲੀਡਿੰਗ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ, ਜੋ ਪਹਿਲੀ ਵਾਰ ਇਕੱਠਿਆਂ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ।31 ਜਨਵਰੀ 2025 ਨੂੰ ਵਰਲਡ-ਵਾਈਡ ਸਿਨੇਮਾਘਰਾਂ (World-Wide Cinemas) ਵਿੱਚ ਰਿਲੀਜ਼ ਹੋਣ ਜਾ ਰਹੀ ਉਕਤ ਫਿਲਮ ਦਾ ਇਹ ਨਵਾਂ ਗਾਣਾ ਕੱਲ੍ਹ ਸ਼ਾਮ 6.00 ਵਜੇ ਜਾਰੀ ਕੀਤਾ ਜਾਵੇਗਾ, ਜਿਸ ਨੂੰ ਅਮ੍ਰਿਤ ਮਾਨ ਅਤੇ ਦੀਪ ਜੰਡੂ ਵੱਲੋਂ ਅਵਾਜ਼ ਦਿੱਤੀ ਗਈ ਹੈ,ਸ਼ਾਨਦਾਰ ਟੈਗ-ਲਾਇਨ ਅਧੀਨ ਵਜ਼ੂਦ ਵਿੱਚ ਲਿਆਂਦੇ ਗਏ ਉਕਤ ਗਾਣੇ ਦੇ ਬੋਲ ਅੰਮ੍ਰਿਤ ਮਾਨ ਨੇ ਲਿਖੇ ਹਨ, ਜਦਕਿ ਇਸ ਦਾ ਸੰਗੀਤ ਦੀਪ ਜੰਡੂ ਨੇ ਤਿਆਰ ਕੀਤਾ ਹੈ, ਜਿੰਨ੍ਹਾਂ ਵੱਲੋਂ ਆਧੁਨਿਕ ਸੰਗੀਤਕ ਸ਼ੈਲੀ ਅਧੀਨ ਸੰਗੀਤਬੱਧ ਕੀਤੇ ਗਏ ਇਸ ਗਾਣੇ ਦਾ ਫਿਲਮਾਂਕਣ ਵੀ ਕਾਫ਼ੀ ਵੱਡੇ ਪੱਧਰ ਉੱਪਰ ਕੀਤਾ ਗਿਆ ਹੈ।