ਲੋਹੜੀ ਉਤੇ ਲੋਕ ਗਾਇਕਾ ਸਤਵਿੰਦਰ ਬਿੱਟੀ ਦਾ ਪ੍ਰਸ਼ੰਸਕਾਂ ਨੂੰ ਖਾਸ ਤੋਹਫ਼ਾ
By Azad Soch
On

Patiala,12 JAN,2025,(Azad Soch News):- ਸੰਗੀਤ ਪੇਸ਼ਕਰਤਾ ਕੁਲਰਾਜ ਗਰੇਵਾਲ ਅਤੇ ਸਤਵਿੰਦਰ ਬਿੱਟੀ (Satvinder Bitti) ਦੇ ਘਰੇਲੂ ਸੰਗੀਤਕ ਲੇਬਲ ਅਧੀਨ ਲੋਹੜੀ ਵਾਲੇ ਦਿਨ ਸਾਹਮਣੇ ਲਿਆਂਦੇ ਜਾ ਰਹੇ ਉਕਤ ਗਾਣੇ ਦਾ ਮਿਊਜ਼ਿਕ ਜੀ ਗੁਰੂ (Music Ji Guru) ਵੱਲੋਂ ਤਿਆਰ ਕੀਤਾ ਗਿਆ ਹੈ, ਜਿੰਨ੍ਹਾਂ ਦੀ ਸੰਗੀਤਕ ਟੀਮ ਅਨੁਸਾਰ ਅਸਲ ਪੰਜਾਬ ਦੇ ਰੰਗਾਂ ਦੀ ਤਰਜ਼ਮਾਨੀ ਕਰਦੇ ਇਸ ਗੀਤ ਵਿੱਚ ਰਿਵਾਇਤੀ ਸਾਜ਼ਾਂ ਦਾ ਭਰਪੂਰ ਉਪਯੋਗ ਕੀਤਾ ਗਿਆ ਹੈ ਤਾਂ ਜੋ ਪੁਰਾਤਨ ਗਾਇਕੀ ਦੀ ਸੰਗੀਤਮਈ ਗਰਿਮਾ ਨੂੰ ਮੁੜ ਬਹਾਲ ਕੀਤਾ ਜਾ ਸਕੇ।ਪੰਜਾਬੀ ਲੋਕ-ਵੰਨਗੀਆਂ ਨੂੰ ਉਭਾਰਨ ਅਤੇ ਸਹੇਜਣ ਵਿੱਚ ਲੋਕ ਗਾਇਕਾ ਸਤਵਿੰਦਰ ਬਿੱਟੀ ਦਾ ਅਹਿਮ ਯੋਗਦਾਨ ਰਿਹਾ ਹੈ, ਜਿੰਨ੍ਹਾਂ ਵੱਲੋਂ ਪੰਜਾਬੀ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਸੰਗੀਤਕ ਯਤਨਾਂ ਦਾ ਹੀ ਪ੍ਰਗਟਾਵਾ ਕਰਵਾਉਣ ਜਾ ਰਿਹਾ ਹੈ ਉਨ੍ਹਾਂ ਦਾ ਨਵਾਂ ਗਾਣਾ 'ਛੱਲਾ', ਜੋ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ (Musical Platform) ਦਾ ਸ਼ਿੰਗਾਰ ਬਣਨ ਜਾ ਰਿਹਾ ਹੈ।
Related Posts
Latest News

05 Apr 2025 17:22:52
ਤਪਾ, 5 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ...