ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ 'ਤੇ ਗੁਰਪ੍ਰੀਤ ਘੁੱਗੀ-ਦਿਲਜੀਤ ਦੁਸਾਂਝ ਨੇ ਪ੍ਰਗਟ ਕੀਤਾ ਦੁੱਖ
Chandigarh,28 DEC,2024,(Azad Soch News):- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Former Prime Minister Dr. Manmohan Singh) ਦਾ ਵੀਰਵਾਰ (26 ਦਸੰਬਰ) ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਰਾਤ ਕਰੀਬ 8 ਵਜੇ ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਦਾਖ਼ਲ ਕਰਵਾਇਆ ਗਿਆ, ਭਾਰਤ ਦੇ ਆਰਥਿਕ ਸੁਧਾਰਾਂ ਦੇ ਆਰਕੀਟੈਕਟ (Architect) ਵਜੋਂ ਜਾਣੇ ਜਾਂਦੇ ਮਨਮੋਹਨ ਸਿੰਘ ਨੇ 92 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ।
ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪੂਰਾ ਦੇਸ਼ ਸੋਗ ਵਿੱਚ ਹੈ। ਇਸ ਦੇ ਨਾਲ ਹੀ ਫਿਲਮ ਇੰਡਸਟਰੀ ਦੀਆਂ ਮਸ਼ਹੂਰ ਹਸਤੀਆਂ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ ਅਤੇ ਦੋ ਵਾਰ ਪ੍ਰਧਾਨ ਮੰਤਰੀ ਰਹੇ ਮਨਮੋਹਨ ਸਿੰਘ ਦੀ ਵਿਰਾਸਤ ਨੂੰ ਯਾਦ ਕੀਤਾ ਹੈ।
ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੁਸਾਂਝ (Punjabi Singer-Actor Diljit Dusanjh) ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ ਨਾਲ ਸਦਮੇ 'ਚ ਹਨ,ਉਸ ਨੇ ਆਪਣੀ ਅਧਿਕਾਰਤ ਇੰਸਟਾਗ੍ਰਾਮ ਸਟੋਰੀ 'ਤੇ ਇੱਕ ਭਾਵਨਾਤਮਕ ਨੋਟ ਦੇ ਨਾਲ ਆਪਣਾ ਦੁੱਖ ਪ੍ਰਗਟ ਕੀਤਾ, ਜਿਸ ਵਿੱਚ ਉਸਨੇ ਡਾਕਟਰ ਮਨਮੋਹਨ ਸਿੰਘ ਦੀ ਤਸਵੀਰ ਦੇ ਨਾਲ 'ਓਹ ਵਾਹਿਗੁਰੂ' ਲਿਖਿਆ।
ਪੰਜਾਬੀ ਸਿਨੇਮਾ ਦੇ ਸ਼ਾਨਦਾਰ ਕਾਮੇਡੀਅਨ ਗੁਰਪ੍ਰੀਤ ਘੁੱਗੀ (Comedian Gurpreet Ghuggi) ਨੇ ਵੀ ਇੰਸਟਾਗ੍ਰਾਮ ਉਤੇ ਪੋਸਟ ਸਾਂਝੀ ਕੀਤੀ ਅਤੇ ਦੁੱਖ ਪ੍ਰਗਟ ਕੀਤਾ, ਉਨ੍ਹਾਂ ਨੇ ਲਿਖਿਆ, 'ਡਾ. ਮਨਮੋਹਨ ਸਿੰਘ ਜੀ ਲੋਕਤੰਤਰ, ਮਨੁੱਖੀ ਅਧਿਕਾਰਾਂ ਅਤੇ ਟਿਕਾਊ ਵਿਕਾਸ ਦੇ ਸੱਚੇ ਚੈਂਪੀਅਨ ਸਨ। ਉਨ੍ਹਾਂ ਦੀ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।'
ਪੰਜਾਬੀ ਸਿਨੇਮਾ ਦੇ ਇੱਕ ਹੋਰ ਸ਼ਾਨਦਾਰ ਕਾਮੇਡੀਅਨ ਅਤੇ ਅਦਾਕਾਰ ਕਰਮਜੀਤ ਅਨਮੋਲ (Actor Karamjit Anmol) ਨੇ ਵੀ ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ ਉਤੇ ਸੋਗ ਪ੍ਰਗਟ ਕੀਤਾ ਅਤੇ ਲਿਖਿਆ, 'ਨਹੀਂ ਰਹੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ, ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।'