ਅਦਾਕਾਰਾ ਅਤੇ ਭਾਜਪਾ ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਸੈਂਸਰ ਬੋਰਡ ਤੋਂ ਨਹੀਂ ਮਿਲੀ ਹਰੀ ਝੰਡੀ
By Azad Soch
On
Chandigarh,02 Sep,2024,(Azad Soch News):- ਸੈਂਸਰ ਬੋਰਡ ਤੋਂ ਫਿਲਮ ‘ਐਮਰਜੈਂਸੀ’ (Emergency) ਦੀ ਰਿਲੀਜ਼ ਲਈ ਜ਼ਰੂਰੀ ਸਰਟੀਫਿਕੇਟ ਨਾ ਮਿਲਣ ਕਾਰਨ ਫਿਲਮ ਦੀ ਰਿਲੀਜ਼ ਡੇਟ ਟਾਲ ਦਿੱਤੀ ਗਈ ਹੈ,ਬਾਲੀਵੁੱਡ ਦੀ ਬੇਬਾਕ ਅਦਾਕਾਰਾ ਅਤੇ ਭਾਜਪਾ ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਦੀ ਇਹ ਫਿਲਮ ਵੱਡੇ ਵਿਵਾਦਾਂ ‘ਚ ਫਸਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਫਿਲਮ ਨੂੰ ਲੈ ਕੇ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪਹਿਲਾਂ ਇਹ ਫਿਲਮ 6 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣੀ ਸੀ। ਪਰ ਹੁਣ ਫਿਲਮ ਦੀ ਤਰੀਕ ਟਾਲ ਦਿੱਤੀ ਗਈ ਹੈ,ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ‘ਤੇ ਰੋਕ ਲਗਾਉਣ ਸਬੰਧੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ‘ਚ ਵੀ ਸੁਣਵਾਈ ਹੋਈ ਹੈ,ਪਰ ਇਸ ਦੌਰਾਨ ਸਰਕਾਰ ਦੀ ਤਰਫੋਂ ਪੇਸ਼ ਹੋਏ ਐਡਵੋਕੇਟ ਜਨਰਲ ਨੇ ਅਦਾਲਤ ਨੂੰ ਸਮਾਜ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣ ਦਾ ਭਰੋਸਾ ਦਿੱਤਾ ਹੈ।
Related Posts
Latest News
ਰਾਜ ਚੋਣ ਕਮਿਸ਼ਨ ਵੱਲੋਂ ਤਰਨ ਤਾਰਨ,ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਲਈ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ
22 Jan 2025 06:55:50
Chandigarh, 22, JAN,2025,(Azad Soch News):- ਰਾਜ ਚੋਣ ਕਮਿਸ਼ਨ (State Election Commission) ਨੇ ਮਿਤੀ 20.01.2024 ਨੂੰ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ),...