ਪੰਜਾਬ 'ਚ ਕੰਗਨਾ ਰਣੌਤ ਦੀ ਐਮਰਜੈਂਸੀ ਨਹੀਂ ਹੋਈ ਰਿਲੀਜ਼,ਥੀਏਟਰ ਮਾਲਕਾਂ ਨੇ ਲਿਆ ਵੱਡਾ ਫੈਸਲਾ

ਪੰਜਾਬ 'ਚ ਕੰਗਨਾ ਰਣੌਤ ਦੀ ਐਮਰਜੈਂਸੀ ਨਹੀਂ ਹੋਈ ਰਿਲੀਜ਼,ਥੀਏਟਰ ਮਾਲਕਾਂ ਨੇ ਲਿਆ ਵੱਡਾ ਫੈਸਲਾ

Patiala,17 JAN,2025,(Azad Soch News):- ਪੰਜਾਬ ਦੇ ਲੋਕ ਕੰਗਨਾ ਰਣੌਤ ਦੀ ਐਮਰਜੈਂਸੀ ਨਹੀਂ ਦੇਖ ਸਕਣਗੇ,ਪੰਜਾਬ ਦੇ ਥੀਏਟਰ ਮਾਲਕਾਂ ਨੇ ਇਸਸ ਫਿਲਮ ਦੇ ਵਿਰੁੱਧ ਵੱਡਾ ਫੈਸਲਾ ਲਿਆ ਹੈ,ਜਦੋਂ ਕਿ ਇਹ ਫਿਲਮ ਅੱਜ ਪੂਰੇ ਭਾਰਤ ਵਿੱਚ ਰਿਲੀਜ਼ ਹੋ ਗਈ ਹੈ, ਪੰਜਾਬ ਦੇ ਸਿਨੇਮਾ ਮਾਲਕਾਂ ਨੇ ਫਿਲਮ ਨੂੰ ਨਾ ਦਿਖਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਇਹ ਧਿਆਨ ਦੇਣ ਯੋਗ ਹੈ ਕਿ ਪ੍ਰਸ਼ਾਸਨ ਨੇ ਸੂਬੇ ਵਿੱਚ ਫਿਲਮ 'ਤੇ ਕੋਈ ਪਾਬੰਦੀ ਨਹੀਂ ਲਗਾਈ ਹੈ।ਪੰਜਾਬ ਦੇ ਸਿਨੇਮਾ ਘਰਾਂ ਦੇ ਮਾਲਕਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਵਿਰੋਧ ਦੇ ਕਾਰਣ ਫਿਲਮ ਨੂੰ ਪੰਜਾਬ ਵਿਚ ਵਿਖਾਉਣ ਤੋਂ ਟਾਲਾ ਵੱਟ ਲਿਆ ਹੈ,ਸਿੱਖ ਭਾਈਚਾਰੇ ਵੱਲੋਂ ਫਿਲਮ ਵਿਚ ਸਿੱਖਾਂ ਦੀ ਕਿਰਦਾਰਕੁਸ਼ੀ ਦੇ ਦੋਸ਼ ਲਗਾਏ ਗਏ ਸਨ ਪਰ ਫਿਰ ਸੈਂਸਰ ਬੋਰਡ ਨੇ ਇਹ ਦ੍ਰਿਸ਼ ਕੱਢਵਾ ਦਿੱਤੇ ਸਨ। ਇਸਦੇ ਬਾਵਜੂਦ ਸਿੱਖਾਂ ਵੱਲੋਂ ਫਿਲਮ ਦਾ ਵਿਰੋਧ ਜਾਰੀ ਹੈ,ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Shiromani Committee President Harjinder Singh Dhami) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਵਿਚ ਫਿਲਮ ’ਤੇ ਪਾਬੰਦੀ ਲਗਾਈ ਜਾਵੇ।ਇਸ ਫਿਲਮ ਨੂੰ ਲੈ ਕੇ ਪੰਜਾਬ ਵਿੱਚ ਕਈ ਥਾਵਾਂ ਉੱਤੇ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। 

Advertisement

Latest News