ਪੰਜਾਬੀ ਗਾਇਕ ਸ਼ੈਰੀ ਮਾਨ ਜੋ ਅਪਣਾ ਨਵਾਂ ਗਾਣਾ 'ਹਲਾਤ' ਜਲਦ ਸਰੋਤਿਆ ਅਤੇ ਦਰਸ਼ਕਾਂ ਦੇ ਸਨਮੁੱਖ ਕਰਨਗੇ

ਪੰਜਾਬੀ ਗਾਇਕ ਸ਼ੈਰੀ ਮਾਨ ਜੋ ਅਪਣਾ ਨਵਾਂ ਗਾਣਾ 'ਹਲਾਤ' ਜਲਦ ਸਰੋਤਿਆ ਅਤੇ ਦਰਸ਼ਕਾਂ ਦੇ ਸਨਮੁੱਖ ਕਰਨਗੇ

Chandigarh,13,NOV,2024,(Azad Soch News):- ਪੰਜਾਬੀ ਗਾਇਕ ਸ਼ੈਰੀ ਮਾਨ (Punjabi Singer Sherry Mann) ਜੋ ਅਪਣਾ ਨਵਾਂ ਗਾਣਾ 'ਹਲਾਤ' ਜਲਦ ਸਰੋਤਿਆ ਅਤੇ ਦਰਸ਼ਕਾਂ ਦੇ ਸਨਮੁੱਖ ਕਰਨਗੇ, ਜਿੰਨ੍ਹਾਂ ਦੀ ਸੁਰੀਲੀ ਅਵਾਜ਼ ਵਿੱਚ ਸੱਜਿਆ ਇਹ ਗਾਣਾ ਜਲਦ ਵੱਖ-ਵੱਖ ਪਲੇਟਫ਼ਾਰਮ (Platform) ਉਪਰ ਰਿਲੀਜ਼ ਹੋਣ ਜਾ ਰਿਹਾ ਹੈ,'ਦਿ ਮੈਂਪਲ ਰਿਕਾਰਡਜ਼' (The Maple Records) ਅਤੇ 'ਸਤਪਾਲ ਧਾਲੀਵਾਲ' ਵੱਲੋਂ ਪੇਸ਼ ਕੀਤੇ ਜਾ ਰਹੇ ਉਕਤ ਗਾਣੇ ਦਾ ਲੇਖਨ ਗੁਰਦੀਪ ਮਨਾਲਿਆ ਦੁਆਰਾ ਕੀਤਾ ਗਿਆ ਹੈ, ਜਦਕਿ ਸੰਗੀਤਬੱਧਤਾ ਮਿਸ਼ਟਾਬਾਜ ਵੱਲੋਂ ਅੰਜ਼ਾਮ ਦਿੱਤੀ ਗਈ ਹੈ,ਨੌਜਵਾਨ ਮਨਾਂ ਦੀ ਤਰਜ਼ਮਾਨੀ ਕਰਦੇ ਅਤੇ ਦਿਲ ਟੁੰਬਵੇਂ ਅਲਫਾਜ਼ਾਂ ਅਧੀਨ ਬੁਣੇ ਗਏ ਉਕਤ ਗਾਣੇ ਦਾ ਮਿਊਜ਼ਿਕ ਵੀਡੀਓ (Music Video) ਵੀ ਬੇਹੱਦ ਸ਼ਾਨਦਾਰ ਬਣਾਇਆ ਗਿਆ ਹੈ, ਜਿਸ ਦੀ ਨਿਰਦੇਸ਼ਨਾਂ ਸੈਂਡੀ ਹੰਸਪਾਲ ਵੱਲੋਂ ਦਿੱਤੀ ਗਈ ਹੈ, ਜਿੰਨ੍ਹਾਂ ਦੁਆਰਾ ਵਿਸ਼ਾਲ ਕੈਨਵਸ ਅਤੇ ਉੱਚ ਪੱਧਰੀ ਤਕਨੀਕੀ ਮਾਪਦੰਡਾਂ ਅਧੀਨ ਫਿਲਮਾਏ ਗਏ ਇਸ ਸੰਗੀਤਕ ਵੀਡੀਓ (Music Video) ਅਤੇ ਗਾਣੇ ਦੀ ਰਸਮੀ ਰਿਲੀਜ਼ ਮਿਤੀ ਦਾ ਐਲਾਨ ਜਲਦ ਕੀਤਾ ਜਾਵੇਗਾ।

Advertisement

Latest News

ਸਿਹਤ ਲਈ ਰਾਮਬਾਣ ਹੈ ਲੀਚੀ,ਜਾਣੋ ਇਸ ਦੇ ਜ਼ਬਰਦਸਤ ਫ਼ਾਇਦੇ ਸਿਹਤ ਲਈ ਰਾਮਬਾਣ ਹੈ ਲੀਚੀ,ਜਾਣੋ ਇਸ ਦੇ ਜ਼ਬਰਦਸਤ ਫ਼ਾਇਦੇ
ਲੀਚੀ (Lychee)  ‘ਚ ਪਾਣੀ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਕੈਲੋਰੀ ਘੱਟ ਹੁੰਦੀ ਹੈ। ਇਹ ਭਾਰ ਘਟਾਉਣ ‘ਚ...
21 ਮਾਰਚ ਤੋਂ ਸ਼ੁਰੂ ਹੋਵੇਗਾ IPL 2025
ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲਲਾਲ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ
ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ
ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ
ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਆਈ.ਆਈ.ਐਮ.-ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਸਿੰਘ ਬੈਂਸ