ਨਵੇਂ ਗੀਤ 'ਤਿਆਰੀਆਂ' ਨਾਲ ਛਾਏ ਸਤਿੰਦਰ ਸਰਤਾਜ
Patiala,10 JAN,2025,(Azad Soch News):- ਪੰਜਾਬੀ ਸੰਗੀਤ ਜਗਤ ਦੇ ਸਦਾ ਬਹਾਰ ਗਾਇਕ ਸਤਿੰਦਰ ਸਰਤਾਜ (Singer Satinder Sartaj) ਇਸ ਸਮੇਂ ਆਪਣੇ ਨਵੇਂ ਰਿਲੀਜ਼ ਹੋਏ ਗੀਤ 'ਤਿਆਰੀਆਂ' ਕਾਰਨ ਕਾਫੀ ਸੁਰਖ਼ੀਆਂ ਬਟੋਰ ਰਹੇ ਹਨ, ਇਹ ਗੀਤ ਉਨ੍ਹਾਂ ਦੀ ਆਉਣ ਵਾਲੀ ਪੰਜਾਬੀ ਫਿਲਮ 'ਹੁਸ਼ਿਆਰ ਸਿੰਘ' (ਸਾਡਾ ਅਰਸਤੂ) ਦਾ ਹੈ, ਜੋ ਕਿ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ।ਇਸ ਗੀਤ ਨੂੰ ਹੁਣ ਤੱਕ 5.5 ਮਿਲੀਅਨ ਲੋਕਾਂ ਦੁਆਰਾ ਦੇਖਿਆ ਜਾ ਚੁੱਕਾ ਹੈ, ਗੀਤ ਲਈ ਪ੍ਰਸ਼ੰਸਕ ਕਾਫੀ ਪਿਆਰੇ-ਪਿਆਰੇ ਕੁਮੈਂਟ ਕਰ ਰਹੇ ਹਨ, ਇੱਕ ਨੇ ਲਿਖਿਆ, 'ਨਵੇਂ ਸਾਲ ਦੀ ਸ਼ੁਰੂਆਤ ਸਤਿੰਦਰ ਸਰਤਾਜ ਦੇ ਗਾਣੇ ਨਾਲ।' ਇੱਕ ਹੋਰ ਨੇ ਲਿਖਿਆ, 'ਲਵ ਯੂ ਸਤਿੰਦਰ ਸਰਤਾਜ ਜੀ 2025 ਦਾ ਸੁਪਰ ਗਾਣਾ ਹੋਏਗਾ।' ਇੱਕ ਹੋਰ ਨੇ ਲਿਖਿਆ, 'ਇੱਕ ਹੀ ਦਿਲ ਹੈ ਉਸਤਾਦ ਜੀ ਕਿੰਨੇ ਵਾਰ ਜਿੱਤੋਗੇ।'ਗਾਇਕ-ਅਦਾਕਾਰ ਸਤਿੰਦਰ ਸਰਤਾਜ ਅਤੇ ਸਿੰਮੀ ਚਾਹਲ ਦੀ ਫਿਲਮ 'ਹੁਸ਼ਿਆਰ ਸਿੰਘ' ਦਾ ਲੇਖਨ ਜਗਦੀਪ ਸਿੰਘ ਵੜਿੰਗ ਨੇ ਕੀਤਾ ਹੈ, ਜਦਕਿ ਨਿਰਦੇਸ਼ਨ ਉਦੈ ਪ੍ਰਤਾਪ ਸਿੰਘ ਕਰ ਰਹੇ ਹਨ। 'ਓਮ ਜੀ ਸਿਨੇ ਵਰਲਡ' ਅਤੇ 'ਸਰਤਾਜ ਫਿਲਮਜ਼' ਵੱਲੋਂ ਸੁਯੰਕਤ ਨਿਰਮਾਣ ਅਧੀਨ ਸਾਹਮਣੇ ਲਿਆਂਦੀ ਜਾ ਰਹੀ ਉਕਤ ਫਿਲਮ 07 ਫਰਵਰੀ 2025 ਨੂੰ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।