ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਅੱਜ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਅੱਜ

Mansa, 29 May 2024,(Azad Soch News):–  (Late Punjabi Singer Sidhu Moosewala) ਦੇ ਕਤਲ ਨੂੰ ਕਰੀਬ ਦੋ ਸਾਲ ਬੀਤ ਚੁੱਕੇ ਹਨ,ਅੱਜ ਦੇ ਦਿਨ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ,ਇਸ ਮੌਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ (Social Media) ‘ਤੇ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਹੈ,ਉਨ੍ਹਾਂ ਉਸ ਕਾਲੇ ਦਿਨ ਨੂੰ ਯਾਦ ਕਰਦਿਆਂ ਲਿਖਿਆ ਹੈ,ਕਿ ਬੇਸ਼ੱਕ ਮੈਂ ਆਪਣੇ ਪੁੱਤ ਨੂੰ ਸਰੀਰਕ ਤੌਰ ‘ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ 2 ਸਾਲਾਂ ਤੋਂ ਮਹਿਸੂਸ ਕਰ ਰਹੀ ਹਾਂ,ਉਨ੍ਹਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਲਈ ਅੱਜ ਦਾ ਦਿਨ ਬੜਾ ਔਖਾ ਹੈ,ਚਰਨ ਕੌਰ (Charan Kaur) ਨੇ ਇੰਸਟਾਗ੍ਰਾਮ (Instagram) ‘ਤੇ ਲਿਖਿਆ ,” ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (ਸ਼ੁੱਭ) ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕਿੰਡ ਗੁਜ਼ਰ ਗਏ ਆ ਪੁੱਤ ਤੁਹਾਨੂੰ ਘਰ ਦੀ ਦਹਿਲੀਜ਼ ਲੰਘੇ ਨੂੰ,ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਢਲਦੀ ਸ਼ਾਮ ਨਾਲ ਸਾਡੇ ਬਿਨਾਂ ਕਿਸੇ ਗੁਨਾਹ ਤੋਂ ਬਣੇ ਦੁਸ਼ਮਨਾਂ ਨੇ ਮੇਰੀ ਕੁੱਖ ‘ਚੋਂ ਖੋਹ ਲਿਆ ਤੇ ਪੁੱਤ ਅਜਿਹਾ ਹਨੇਰਾ ਕੀਤਾ,ਜਿਸ ਮਗਰੋਂ ਉਮੀਦ ਦਾ ਸੂਰਜ ਚੜ੍ਹਨ ਦੀ ਉਮੀਦ ਖ਼ੁਦ ਉਮੀਦ ਨੂੰ ਵੀ ਨਹੀਂ ਸੀ,ਪਰ ਬੇਟਾ ਗੁਰੂ ਮਹਾਰਾਜ ਤੁਹਾਡੀ ਸੋਚ ਤੇ ਸੁਪਨਿਆਂ ਤੋਂ ਵਾਕਿਫ਼ ਸੀ,ਇਸ ਲਈ ਪੁੱਤ ਮੇਰਾ ਪੁੱਤ ਮੈਨੂੰ ਦੁਬਾਰਾ ਬਖਸ਼ਿਆ, ਬੇਟਾ ਮੈਂ ਤੇ ਤੁਹਾਡੇ ਬਾਪੂ ਜੀ,ਤੁਹਾਡਾ ਨਿੱਕਾ ਵੀਰ ਤੁਹਾਡੀ ਮੌਜੂਦਗੀ ਨੂੰ ਸਦਾ ਇਸ ਜਹਾਨ ਵਿਚ ਬਰਕਰਾਰ ਰੱਖਾਂਗੇ,ਬੇਸ਼ੱਕ ਮੈਂ ਤੁਹਾਨੂੰ ਸਰੀਰਕ ਤੌਰ ‘ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ ਮਹਿਸੂਸ ਕਰ ਸਕਦੀ ਹਾਂ ਜੋ ਮੈਂ ਇਨ੍ਹਾਂ ਦੋ ਸਾਲਾਂ ਤੋਂ ਕਰਦੀ ਆ ਰਹੀ ਹਾਂ ਪੁੱਤ,ਅੱਜ ਦਾ ਦਿਨ ਬੜਾ ਔਖਾ ਪੁੱਤ।”

ਚਰਨ ਕੌਰ

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ