ਮੁੱਖ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ 

ਮੁੱਖ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ 

'ਭਾਰਤੀ ਹਾਕੀ ਦਾ ਸੁਨਹਿਰੀ ਯੁੱਗ'

Chandigarh, 17, September 2024,(Azad Soch News):-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ,ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਨੇ ਟੂਰਨਾਮੈਂਟ ਦੇ ਫਾਈਨਲ ਵਿੱਚ ਚੀਨ ਨੂੰ 1-0 ਨਾਲ ਮਾਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪੂਰੇ ਦੇਸ਼ ਲਈ ਮਾਣ ਵਾਲੇ ਪਲ ਹਨ ਕਿਉਂਕਿ ਭਾਰਤ ਨੇ ਪੰਜਵੀਂ ਵਾਰ ਇਹ ਟਰਾਫੀ ਆਪਣੇ ਨਾਂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਟੀਮ ਦੇ ਸਾਰੇ ਖਿਡਾਰੀ ਸ਼ਲਾਘਾ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਟੀਮ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਹੈ। ਭਾਰਤੀ ਟੀਮ ਪੂਰੇ ਟੂਰਨਾਮੈਂਟ ਵਿੱਚ ਅਜੇਤੂ ਰਹੀ ਅਤੇ ਸਾਰੇ ਖੇਡੇ ਸੱਤ ਮੈਚ ਜਿੱਤੇ,ਮੁੱਖ ਮੰਤਰੀ ਨੇ ਕਿਹਾ ਕਿ ਇਹ ਹੋਰ ਵੀ ਖ਼ੁਸ਼ੀ ਵਾਲੀ ਗੱਲ ਹੈ ਕਿ ਭਾਰਤੀ ਟੀਮ ਵਿੱਚ ਪੰਜਾਬ ਦੇ ਸੱਤ ਖਿਡਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦਾ ਸਭ ਤੋਂ ਮਹੱਤਵਪੂਰਨ ਖਿਡਾਰੀ ਅਤੇ ਭਾਰਤੀ ਟੀਮ ਦਾ ਕਪਤਾਨ ਹਰਮਨਪ੍ਰੀਤ ਸਿੰਘ ਵੀ ਪੰਜਾਬ ਦਾ ਨੌਜਵਾਨ ਹੈ। ਹਰਮਨਪ੍ਰੀਤ ਸਿੰਘ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਵੀ ਐਲਾਨਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਰਤੀ ਹਾਕੀ ਦਾ ਸੁਨਹਿਰੀ ਯੁੱਗ ਹੈ ਅਤੇ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਅਸੀਂ ਇਸ ਇਤਿਹਾਸਕ ਪਲ ਦਾ ਹਿੱਸਾ ਹਾਂ,ਮੁੱਖ ਮੰਤਰੀ ਨੇ ਕਿਹਾ ਕਿ ਇਹ ਜਿੱਤ ਖੇਡਾਂ ਦੇ ਇਤਿਹਾਸ ਵਿੱਚ ਸੁਨਹਿਰੀ ਸ਼ਬਦਾਂ ਵਿੱਚ ਦਰਜ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਵਿੱਚ ਹਾਕੀ ਦੀ ਖੇਡ ਮੁੜ ਸੁਰਜੀਤੀ ਦੇ ਰਾਹ 'ਤੇ ਹੈ। ਟੀਮ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟੀਮ ਨੇ ਦੇਸ਼ ਵਿੱਚੋਂ ਪੈਦਾ ਹੋਏ ਮਹਾਨ ਹਾਕੀ ਖਿਡਾਰੀਆਂ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਿਆ ਹੈ।

Advertisement

Latest News

ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ
*ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ*   *ਮਾਡਰਨ ਆਟੋਮੋਟਿਵਜ਼ ਲਿਮਟਡ ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600
ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ
ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼