ਅਦਾਕਾਰ ਦੇਵ ਖਰੌੜ ਦੀ ਬਹੁ-ਚਰਚਿਤ ਪੰਜਾਬੀ ਫਿਲਮ ਨਵੀਂ ਫਿਲਮ 'ਮਝੈਲ' ਦੀ ਪਹਿਲੀ ਝਲਕ ਆਈ ਸਾਹਮਣੇ

ਅਦਾਕਾਰ ਦੇਵ ਖਰੌੜ ਦੀ ਬਹੁ-ਚਰਚਿਤ ਪੰਜਾਬੀ ਫਿਲਮ ਨਵੀਂ ਫਿਲਮ 'ਮਝੈਲ' ਦੀ ਪਹਿਲੀ ਝਲਕ ਆਈ ਸਾਹਮਣੇ

Patiala,21 NOV,2024,(Azad Soch News):- ਅਦਾਕਾਰ ਦੇਵ ਖਰੌੜ (Actor Dev Kharod) ਜਿੰਨ੍ਹਾਂ ਵੱਲੋਂ ਅਪਣੀ ਆਉਣ ਵਾਲੀ ਅਤੇ ਬਹੁ-ਚਰਚਿਤ ਪੰਜਾਬੀ ਫਿਲਮ 'ਮਝੈਲ' (Majhail) ਦੀ ਨਵੀਂ ਝਲਕ ਸਿਨੇਮਾ ਪ੍ਰੇਮੀਆਂ ਦੇ ਸਨਮੁੱਖ ਕੀਤੀ ਗਈ ਹੈ, ਜੋ 31 ਜਨਵਰੀ 2025 ਨੂੰ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ,ਇਸ ਮਲਟੀ-ਸਟਾਰਰ ਫਿਲਮ (Multi-Starrer Film) ਦੇ ਨਿਰਮਾਤਾ ਕੇਵੀ ਢਿੱਲੋਂ ਅਤੇ ਅਨਮੋਲ ਸਾਹਨੀ ਹਨ, ਜਿੰਨ੍ਹਾਂ ਦੁਆਰਾ ਵਿਸ਼ਾਲ ਕੈਨਵਸ ਅਧੀਨ ਬਣਾਈ ਗਈ ਇਸ ਫਿਲਮ ਦੀ ਸਟਾਰ-ਕਾਸਟ ਵਿੱਚ ਦੇਵ ਖਰੌੜ, ਗੁੱਗੂ ਗਿੱਲ, ਰੂਪੀ ਗਿੱਲ, ਧੀਰਜ ਕੁਮਾਰ, ਕੁੱਲ ਸਿੱਧੂ, ਹੋਬੀ ਧਾਲੀਵਾਲ, ਮਾਰਕ ਰੰਧਾਵਾ, ਵੱਡਾ ਗਰੇਵਾਲ ਆਦਿ ਸ਼ੁਮਾਰ ਹਨ।ਐਕਸ਼ਨ ਡਰਾਮਾ ਕਹਾਣੀ-ਸਾਰ ਅਧਾਰਿਤ ਉਕਤ ਫਿਲਮ ਨਾਲ ਜੁੜੇ ਕੁਝ ਹੋਰ ਅਹਿਮ ਪਹਿਲੂਆਂ ਦੀ ਗੱਲ ਕਰੀਏ ਤਾਂ ਬਾਲੀਵੁੱਡ (Bollywood) ਪੱਧਰੀ ਤਕਨੀਕੀ ਤਾਣੇ ਬਾਣੇ ਵਿੱਚ ਬੁਣੀ ਗਈ ਇਸ ਫਿਲਮ ਦਾ ਸਟੋਰੀ, ਸਕ੍ਰੀਨ ਪਲੇਅ ਅਤੇ ਨਿਰਦੇਸ਼ਨ ਤਿੰਨੋਂ ਜ਼ਿੰਮੇਵਾਰੀਆਂ ਨੂੰ ਧੀਰਜ ਕੇਦਾਰਨਾਥ ਰਤਨ ਦੁਆਰਾ ਅੰਜ਼ਾਮ ਦਿੱਤਾ ਗਿਆ ਹੈ, ਜਿੰਨ੍ਹਾਂ ਨਾਲ ਸਹਿ ਲੇਖਕ ਦੇ ਰੂਪ ਵਿੱਚ ਮਨਾਲਿਆ ਰਤਨ ਵੱਲੋਂ ਵੀ ਇਸ ਫਿਲਮ ਨੂੰ ਪ੍ਰਭਾਵਪੂਰਨ ਮੁਹਾਂਦਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ।

Advertisement

Latest News

ਪਿੰਡ ਦੀਵਾਨ ਖੇੜਾ ਦੇ ਸਰਪੰਚ ਵੱਲੋਂ ਇੱਕ ਨਵੇਕਲੀ ਪਹਿਲ, ਪਿੰਡ ਵਾਲੇ ਪਰਾਲੀ ਨਾਲ ਕਰ ਰਹੇ ਹਨ ਕਿਨੂੰ ਦੇ ਬਾਗਾਂ ਵਿਚ ਮਲਚਿੰਗ ਪਿੰਡ ਦੀਵਾਨ ਖੇੜਾ ਦੇ ਸਰਪੰਚ ਵੱਲੋਂ ਇੱਕ ਨਵੇਕਲੀ ਪਹਿਲ, ਪਿੰਡ ਵਾਲੇ ਪਰਾਲੀ ਨਾਲ ਕਰ ਰਹੇ ਹਨ ਕਿਨੂੰ ਦੇ ਬਾਗਾਂ ਵਿਚ ਮਲਚਿੰਗ
ਫਾਜ਼ਿਲਕਾ, 21 ਨਵੰਬਰਫਾਜ਼ਿਲਕਾ ਜ਼ਿਲ੍ਹੇ ਦੇ ਮਿਹਨਤੀ ਕਿਸਾਨ ਪਰਾਲੀ ਦੀ ਸੰਭਾਲ ਲਈ ਵਾਤਾਵਰਨ ਪੱਖੀ ਤਕਨੀਕਾਂ ਅਪਨਾਉਣ ਵਿਚ ਮੋਹਰੀ ਹਨ। ਜ਼ਿਲ੍ਹੇ ਦਾ...
ਡਿਪਟੀ ਕਮਿਸ਼ਨਰ ਵੱਲੋਂ ਕਲਸਟਰ ਅਫ਼ਸਰਾਂ ਨਾਲ ਬੈਠਕ, ਪਰਾਲੀ ਪ੍ਰਬੰਧਨ ਸਬੰਧੀ ਕੀਤੀ ਚਰਚਾ
ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ
ਵਰਧਮਾਨ ਸਪੈਸ਼ਲ ਸਟੀਲਜ਼ ਨੇ ਨਵਾਂ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ 12 ਲੱਖ ਰੁਪਏ ਦਾਨ ਕੀਤੇ
ਬਾਲ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ ਵੱਖ ਥਾਵਾਂ ’ਤੇ ਚੈਕਿੰਗ
ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਮਿਊਂਸਪਲ ਚੋਣਾਂ ਦੇ ਮੱਦੇਨਜ਼ਰ ਨਵੀਂ ਵੋਟ ਬਣਵਾਉਣ ਲਈ ਨਗਰ ਪੰਚਾਇਤ ਸਰਦੂਲਗੜ੍ਹ ਵਿਖੇ ਵਿਸ਼ੇਸ਼ ਕੈਂਪ ਆਯੋਜਿਤ