ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫਤਾਰ
By Azad Soch
On
New Mumbai,19 JAN,2025,(Azad Soch News):- ਫਿਲਮ ਅਦਾਕਾਰ ਸੈਫ ਅਲੀ ਖਾਨ (Film Actor Saif Ali Khan) ਦੇ ਘਰ 'ਚ ਦਾਖਲ ਹੋ ਕੇ ਉਨ੍ਹਾਂ 'ਤੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਆਖਿਰਕਾਰ ਮੁੰਬਈ ਕ੍ਰਾਈਮ ਬ੍ਰਾਂਚ ਪੁਲਿਸ (Mumbai Crime Branch Police) ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ, ਉਸ ਨੇ ਇਹ ਅਪਰਾਧ ਕਿਉਂ ਕੀਤਾ, ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ,ਫਿਲਹਾਲ ਪੁਲਿਸ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰ ਰਹੀ ਹੈ,ਜਾਣਕਾਰੀ ਮੁਤਾਬਕ ਸੈਫ ਅਲੀ ਖਾਨ 'ਤੇ ਹੋਏ ਹਮਲੇ ਦੇ ਮਾਮਲੇ 'ਚ ਮੁੰਬਈ ਕ੍ਰਾਈਮ ਬ੍ਰਾਂਚ ਪੁਲਸ (Mumbai Crime Branch Police) ਨੇ ਮੁੱਖ ਮੁਲਜ਼ਮ ਨੂੰ ਹੀਰਾਨੰਦਾਨੀ ਅਸਟੇਟ, ਠਾਣੇ ਤੋਂ ਗ੍ਰਿਫਤਾਰ ਕੀਤਾ ਹੈ,ਹਮਲਾਵਰ ਦਾ ਨਾਂ ਵਿਜੇ ਦਾਸ ਦੱਸਿਆ ਜਾ ਰਿਹਾ ਹੈ,ਉਹ ਇੱਕ ਰੈਸਟੋਰੈਂਟ ਵਿੱਚ ਵੇਟਰ ਦਾ ਕੰਮ ਕਰਦਾ ਹੈ,ਮੀਡੀਆ ਰਿਪੋਰਟਾਂ ਮੁਤਾਬਕ ਮੁਲਜ਼ਮ ਪੱਛਮੀ ਬੰਗਾਲ ਦਾ ਰਹਿਣ ਵਾਲਾ ਹੈ।
Latest News
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਬਾਬਤ ਵਿਦਿਅਕ ਦੌਰਾ
20 Jan 2025 21:56:49
ਹੁਸ਼ਿਆਰਪੁਰ, 20 ਜਨਵਰੀ : ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲ੍ਹਾ...