ਪੰਜਾਬੀ ਸਿਨੇਮਾ 'ਚ ਐਂਟਰੀ ਕਰਨ ਲਈ ਤਿਆਰ ਰਾਜ ਕੁੰਦਰਾ ਸ਼ਿਲਪਾ ਸ਼ੈੱਟੀ
Chandigarh, 17 DEC,2024,(Azad Soch News):- ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਰਾਜ ਕੁੰਦਰਾ (Producer Raj Kundra) ਬਤੌਰ ਅਦਾਕਾਰ ਜਲਦ ਹੀ ਪਾਲੀਵੁੱਡ 'ਚ ਸ਼ਾਨਦਾਰ ਡੈਬਿਊ ਕਰਨ ਜਾ ਰਹੇ ਹਨ, ਜਿੰਨ੍ਹਾਂ ਦੀ ਇਸ ਪਹਿਲੀ ਪੰਜਾਬੀ ਫਿਲਮ (Punjabi Film) ਦਾ ਨਿਰਮਾਣ ਉਨ੍ਹਾਂ ਦੀ ਪਤਨੀ ਸ਼ਿਲਪਾ ਸ਼ੈੱਟੀ (Shilpa Shetty) ਵੱਲੋਂ ਕੀਤਾ ਜਾਵੇਗਾ, ਜਿਸ ਸੰਬੰਧਤ ਰਸਮੀ ਐਲਾਨ ਕਿਸੇ ਵੀ ਵੇਲੇ ਸਾਹਮਣੇ ਆ ਸਕਦਾ ਹੈ,ਸਾਲ 2025 ਦੇ ਮੁੱਢਲੇ ਪੜਾਅ ਦੌਰਾਨ ਸੈੱਟ ਉਤੇ ਜਾਣ ਵਾਲੀ ਉਕਤ ਫਿਲਮ ਦਾ ਨਿਰਦੇਸ਼ਨ ਰਾਕੇਸ਼ ਮਹਿਤਾ ਕਰਨਗੇ, ਜੋ ਇਸ ਤੋਂ ਪਹਿਲਾਂ ਕਈ ਬਹੁ-ਚਰਚਿਤ ਪੰਜਾਬੀ ਫਿਲਮਾਂ ਨਿਰਦੇਸ਼ਿਤ ਕਰ ਚੁੱਕੇ ਹਨ, ਜਿੰਨ੍ਹਾਂ ਵਿੱਚ 'ਇੱਕ ਸੰਧੂ ਹੁੰਦਾ ਸੀ', 'ਯਾਰਾਂ ਵੇ, 'ਰੰਗ ਪੰਜਾਬ', 'ਵਾਪਸੀ' ਆਦਿ ਸ਼ੁਮਾਰ ਰਹੀਆਂ ਹਨ,ਹਾਲ ਹੀ ਵਿੱਚ ਸਟ੍ਰੀਮ ਹੋਈ ਹਿੰਦੀ ਫਿਲਮ 'ਯੂਟੀ 69' ਨੂੰ ਲੈ ਕੇ ਸੁਰਖੀਆਂ 'ਚ ਰਹੇ ਰਾਜ ਕੁੰਦਰਾ ਨਿੱਜੀ ਜ਼ਿੰਦਗੀ ਅਤੇ ਹੋਰ ਕਈ ਇਲਜ਼ਾਮਾਂ ਨੂੰ ਲੈ ਕੇ ਵੀ ਲੰਮਾਂ ਸਮਾਂ ਵਿਵਾਦਾਂ ਦਾ ਕੇਂਦਰ-ਬਿੰਦੂ ਬਣੇ ਰਹੇ ਹਨ, ਜੋ ਹੁਣ ਸਿਨੇਮਾ ਗਲਿਆਰਿਆਂ ਵੱਲ ਵਧਾਏ ਅਪਣੇ ਕਦਮਾਂ ਨੂੰ ਹੋਰ ਮਜ਼ਬੂਤੀ ਦਿੰਦੇ ਨਜ਼ਰੀ ਆ ਰਹੇ ਹਨ।