ਪੰਜਾਬੀ ਗਾਇਕ ਗਿੱਪੀ ਗਰੇਵਾਲ ਖਿਲਾਫ਼ ਵਾਰੰਟ ਜਾਰੀ
Chandigarh,07,August,2024,(Azad Soch News):-ਪੰਜਾਬੀ ਗਾਇਕ ਗਿੱਪੀ ਗਰੇਵਾਲ (Punjabi Song Gapi Grewal) ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ਵਿੱਚ ਵੀ ਲੋਹਾ ਮਨਵਾਇਆ ਹੈ। ਦੱਸ ਦੇਈਏ ਕਿ ਗਾਇਕ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗਾਇਕ ਗਿੱਪੀ ਗਰੇਵਾਲ ਖਿਲਾਫ਼ ਵਾਰੰਟ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਗਾਇਕ ਨੇ ਰੰਗਦਾਰੀ ਮਾਮਲੇ ਵਿੱਚ ਗੈਂਗਸਟਰ ਦਿਲਪ੍ਰੀਤ ਬਾਬਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਵਾਰ-ਵਾਰ ਨੋਟਿਸ ਜਾਰੀ ਹੋਣ ਤੋਂ ਬਾਅਦ ਵੀ ਉਹ ਪੰਜਾਬੀ ਗਾਇਕ ਗਿੱਪੀ ਗਰੇਵਾਲ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਕਾਰਨ ਹੁਣ ਮੋਹਾਲੀ ਅਦਾਲਤ ਨੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਖਿਲਾਫ਼ ਵਾਰੰਟ ਜਾਰੀ ਕਰ ਦਿੱਤੇ ਹਨ।ਮੁਹਾਲੀ ਅਦਾਲਤ ਨੇ ਉਸ ਨੂੰ 24 ਜੁਲਾਈ ਨੂੰ ਪੇਸ਼ ਹੋਣ ਲਈ 5000 ਰੁਪਏ ਦੀ ਜ਼ਮਾਨਤ ਦੇ ਨਾਲ ਸੰਮਨ ਵੀ ਭੇਜੇ ਸਨ। ਜੋ ਅਦਾਲਤ ਵਿੱਚ ਵਾਪਸ ਆ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਹੋਵੇਗੀ। ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਅਦਾਲਤ 'ਚ ਗਵਾਹੀ ਦੇਣੀ ਹੈ।