ਹਰਿਆਣਾ ਦੇ ਗੁਰੂਗ੍ਰਾਮ 'ਚ ਪੱਬ ਦੇ ਬਾਹਰ ਬੰਬ ਧਮਾਕਾ

ਹਰਿਆਣਾ ਦੇ ਗੁਰੂਗ੍ਰਾਮ 'ਚ ਪੱਬ ਦੇ ਬਾਹਰ ਬੰਬ ਧਮਾਕਾ

Gurugram,10 DEC,2024,(Azad Soch News):-   ਹਰਿਆਣਾ ਦੇ ਗੁਰੂਗ੍ਰਾਮ (Gurugram) ਦੇ ਸੈਕਟਰ-29 ਸਥਿਤ ਇੱਕ ਪੱਬ ਬਾਰ ਦੇ ਬਾਹਰ ਮੰਗਲਵਾਰ ਸਵੇਰੇ ਦੇਸੀ ਬੰਬ (Desi Bomb) ਸੁੱਟੇ ਗਏ,ਇੱਕ ਬੰਬ ਫਟ ਗਿਆ, ਜਦਕਿ ਦੂਜੇ ਨੂੰ ਨਕਾਰਾ ਕਰ ਦਿੱਤਾ ਗਿਆ ਹੈ,ਕਾਨੂੰਨ ਵਿਵਸਥਾ ਵੱਲ ਇਸ਼ਾਰਾ ਕਰਦੇ ਹੋਏ ਐਕਸ (X) 'ਤੇ ਕੇਜਰੀਵਾਲ (Kejriwal) ਨੇ ਲਿਖਿਆ, "ਪੂਰਾ ਐੱਨਸੀਆਰ ਗੈਂਗਸਟਰਾਂ ਦੇ ਕੰਟਰੋਲ 'ਚ ਹੈ, ਅਮਿਤ ਸ਼ਾਹ ਲਾਪਤਾ ਹਨ।" ਸੂਚਨਾ ਮਿਲਣ 'ਤੇ NIA ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਗੁਰੂਗ੍ਰਾਮ ਪੁਲਿਸ ਵੀ ਮੌਕੇ 'ਤੇ ਮੌਜੂਦ ਹੈ।

ਨਿਊਜ਼ ਏਜੰਸੀ ਮੁਤਾਬਕ ਧਮਾਕੇ ਵਿੱਚ ਇੱਕ ਸਕੂਟਰ ਅਤੇ ਇੱਕ ਕਲੱਬ ਦਾ ਬੋਰਡ ਨੁਕਸਾਨਿਆ ਗਿਆ। ਹਾਲਾਂਕਿ, ਰੂਟੀਨ ਚੈਕਿੰਗ ਡਿਊਟੀ 'ਤੇ ਤਾਇਨਾਤ ਗੁਰੂਗ੍ਰਾਮ ਪੁਲਸ ਦੀ ਕ੍ਰਾਈਮ ਬ੍ਰਾਂਚ ਅਤੇ ਸਵੈਟ ਟੀਮ ਨੇ ਦੋਸ਼ੀ ਨੂੰ ਬੰਬ ਸੁੱਟਦੇ ਹੋਏ ਦੇਖਿਆ ਅਤੇ ਉਸ ਨੂੰ ਫੜ ਲਿਆ। ਮੁਲਜ਼ਮ ਦੀ ਪਛਾਣ ਸਚਿਨ ਵਜੋਂ ਹੋਈ ਹੈ। ਸਚਿਨ ਉੱਤਰ ਪ੍ਰਦੇਸ਼ ਦੇ ਮੇਰਠ ਦਾ ਰਹਿਣ ਵਾਲਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਹੋਰ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਦੋ ਜ਼ਿੰਦਾ ਦੇਸੀ ਬੰਬ ਵੀ ਬਰਾਮਦ ਕੀਤੇ ਹਨ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਅਗਲੇਰੀ ਜਾਂਚ ਕਰ ਰਹੀ ਹੈ। 

Advertisement

Latest News

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ
ਨਵੀਂ ਦਿੱਲੀ, 12 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ...
ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ
ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ
ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ