ਹਰਿਆਣਾ ਵਿੱਚ ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦੀ ਵਰਤੋਂ 'ਤੇ ਪਾਬੰਦੀ
Chandigarh,17 DEC,2024,(Azad Soch News):- ਹਰਿਆਣਾ ਵਿੱਚ ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਮੋਬਾਈਲ (Mobile) ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ,ਪੁਲਿਸ ਹੈੱਡਕੁਆਰਟਰ (Police Headquarter) ਵੱਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ,ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਕਰਮਚਾਰੀ ਡਿਊਟੀ ਦੌਰਾਨ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਸੰਚਾਰ (Electronic Communication) ਉਪਕਰਨਾਂ ਦੀ ਵਰਤੋਂ ਕਰਕੇ ਧਿਆਨ ਭਟਕਾਉਂਦੇ ਹਨ,ਇਸ ਕਾਰਨ ਲੋਕਾਂ ਦੀ ਸੁਰੱਖਿਆ ਵਿੱਚ ਵਿਘਨ ਪੈਣ ਦਾ ਖਤਰਾ ਬਣਿਆ ਹੋਇਆ ਹੈ ਇਸ ਤੋਂ ਇਲਾਵਾ ਪੁਲਿਸ ਦਾ ਅਕਸ ਵੀ ਖਰਾਬ ਹੁੰਦਾ ਹੈ,ਇਸ ਦੇ ਮੱਦੇਨਜ਼ਰ ਡਿਊਟੀ ਦੌਰਾਨ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ,ਪੁਲਿਸ ਮੁਲਾਜ਼ਮ ਆਪਣੇ ਨੰਬਰ ਦੀ ਜਾਣਕਾਰੀ ਯੂਨਿਟ ਇੰਚਾਰਜ (Unit In Charge) ਨੂੰ ਦੇਣਗੇ,ਡਿਊਟੀ ਦੌਰਾਨ ਪੁਲਿਸ ਮੁਲਾਜ਼ਮ (Policeman) ਦਾ ਫ਼ੋਨ ਬੰਦ ਰਹੇਗਾ,ਇਸ ਦਾ ਰਿਕਾਰਡ ਵੀ ਰੱਖਿਆ ਜਾਵੇਗਾ, ਇਸ ਦੌਰਾਨ ਉਹ ਇੰਚਾਰਜ ਦੇ ਨੰਬਰ ਤੋਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰ ਸਕਣਗੇ।