ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਤਿੰਨ ਯੋਜਨਾਵਾਂ ਦੀ ਕੀਤੀ ਸ਼ੁਰੂਆਤ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਤਿੰਨ ਯੋਜਨਾਵਾਂ ਦੀ ਕੀਤੀ ਸ਼ੁਰੂਆਤ

Chandigarh,12,August, 2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਯੁਵਾ ਪੀੜੀ ਆਪਣੇ ਪ੍ਰਭਾਵ ਨਾਲ ਸਮਾਜ ਵਿਚ ਬਦਲਾਅ ਲਿਆਉਣ ਅਤੇ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਦਾ ਸੰਕਲਪ ਲੈਣ ਤਾਂ ਜੋ ਪ੍ਰਧਾਨ ਮੰਤਰੀ ਦਾ ਵਿਕਸਿਤ ਭਾਰਤ ਦਾ ਸਪਨਾ ਸਾਕਾਰ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਨੌਜੁਆਨਾਂ ਦੀ ਲੋਕਤੰਤਰ ਵਿਚ ਜਿੰਨ੍ਹੀ ਵੱਧ ਭਾਗੀਦਾਰੀ ਹੋਵੇਗੀ, ਦੇਸ਼ ਤੇ ਸੂਬਾ ਨੂੰ ਉਨ੍ਹਾਂ ਦਹੀ ਲਾਭ ਹੋਵੇਗਾ। ਸਰਕਾਰ ਵੱਲੋਂ ਨੋਜੁਆਨਾਂ ਦੇ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਨੌਜੁਆਨ ਇੰਨ੍ਹਾਂ ਯੋਜਨਾਵਾਂ ਦਾ ਲਾਭ ਚੁੱਕ ਕੇ ਭਾਰਤ ਨੁੰ ਵਿਕਸਿਤ ਰਾਸ਼ਟਰ ਬਨਾਉਣ ਵਿਚ ਆਪਣਾ ਯੋਗਦਾਨ ਦੇਣ। ਵਿਕਸਿਤ ਭਾਰਤ ਦਾ ਪਸਨਾ ਸਿਰਫ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਵਿਜਨ ਹੀ ਨਹੀਂ ਹੈ ਸਗੋ ਹਰ ਨਾਗਰਿਕ ਦਾ ਸਪਨਾ ਹੈ। ਸਾਰਿਆਂ ਨੁੰ ਨਾਲ ਲੈ ਕੇ ਇਸ ਵਿਜਨ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ।

          ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਅੱਜ ਪੰਚਕੂਲਾ ਵਿਚ ਕੌਮਾਂਤਰੀ ਯੂਥ ਡੇ (ਯੁਵਾ ਦਿਵਸ) 'ਤੇ ਪ੍ਰਬੰਧਿਤ ਰਾਜ ਪੱਧਰੀ ਪ੍ਰੋਗ੍ਰਾਮ ਨੁੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਡਰੋਨ ਦੀਦੀ ਯੋਜਨਾ, ਕਾਂਟ੍ਰੈਕਟਰ ਸਮਰੱਥ ਯੁਵਾ ਯੋਜਨਾ ਤੇ ਆਈਟੀ ਸਮਰੱਥ ਯੁਵਾ ਯੋਜਨਾ ਦਾ ਵੀ ਉਦਘਾਟਨ ਕੀਤਾ।

   ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਐਲਾਨ ਨਮੋ ਡਰੋਨ ਦੀਦੀ ਯੋਜਨਾ ਰਾਜ ਵਿਚ ਲਾਗੂ ਕੀਤੀ ਗਈ ਹੈ। ਇਸ ਯੋਜਨਾ ਦੇ ਤਹਿਤ ਸਾਲ 2025 ਤਕ 500 ਮਹਿਲਾਵਾਂ ਅਤੇ ਸਵੈ ਸਹਾਇਤਾ ਸਮੂਹ ਦੀ 500 ਮਹਿਲਾਵਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਅਤੇ ਸਵੈ ਸਹਾਇਤਾ ਸਮੂਹਾਂ ਨੂੰ ਇਕ ਡਰੋਨ ਉਪਲਬਧ ਕਰਵਾਇਆ ਜਾਵੇਗਾ, ਜੋ ਖੇਤੀਬਾੜੀ ਖੇਤਰ ਵਿਚ ਕਿਸਾਨਾਂ ਨੂੰ ਸਹਾਇਤਾ ਪ੍ਰਾਦਨ ਕਰੇਗਾ। ਉਨ੍ਹਾਂ ਨੇ ਡਰੋਨ ਤੇ ਸਮੱਗਰੀਆਂ ਨੂੰ ਖਰੀਦਣ ਲਈ ਐਸਐਚਜੀ ਨੂੰ 80 ਫੀਸਦੀ ਜਾਂ ਵੱਧ ਤੋਂ ਵੱਧ 8 ਲੱਖ ਰੁਪਏ ਦੀ ਸਬਸਿਡੀ ਦੇਣ ਦਾ ਐਲਾਨ ਕੀਤਾ। ਇਸ ਕੰਮ 'ਤੇ ਲਗਭਗ 54 ਕਰੋੜ ਰੁਪਏ ਦੀ ਲਾਗਤ ਆਵੇਗੀ।

          ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਕਾਂਟ੍ਰੈਕਟਰ ਸਮਰੱਥ ਯੁਵਾ ਯੋਜਨਾ ਦੇ ਤਹਿਤ ਇੰਜੀਨੀਅਰਿੰਗ ਦੀ ਡਿਗਰੀ ਤੇ ਡਿਪਲੋਮਾ ਕਰਨ ਵਾਲੇ 10 ਹਜਾਰ ਨੌਜੁਆਨਾਂ ਨੂੰ ਸਕਿਲ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ ਅਤੇ ਕਾਂਟ੍ਰੈਕਟਰ ਬਣ ਸਕਣ। ਇੰਨ੍ਹਾਂ ਨੌਜੁਆਨਾਂ ਨੂੰ ਹਰਿਆਣਾ ਇੰਜੀਨੀਅਰਿੰਗ ਵਰਕਸ ਪੋਰਟਲ 'ਤੇ ਰਜਿਸਟ੍ਰੇਸ਼ਣ ਕਰਵਾਉਣਾ ਹੋਵੇਗਾ। ਇਸ ਦੇ ਬਾਅਦ ਉਨ੍ਹਾਂ ਨੁੰ ਇਕ ਸਾਲ ਦੇ ਲਈ 3 ਲੱਖ ਰੁਪਏ ਤਕ ਦਾ ਵਿਆਜ ਮੁਕਤ ਕਰਜਾ ਵੀ ਮਹੁਇਆ ਕਰਵਾਇਆ ਜਾਵੇਗਾ। ਇਸ ਤਰ੍ਹਾ ਅਜਿਹੇ ਯੁਵਾ ਪੰਚਾਇਤੀ ਰਾਜ ਸੰਸਥਾਵਾਂ ਅਤੇ ਨਿਗਮਾਂ ਵਿਚ 25 ਲੱਖ ਰੁਪਏ ਤਕ ਦੇ ਠੇਕੇ ਲੈ ਸਕਣਗੇ।

ਸਮਰੱਥ ਯੁਵਾ ਯੋਜਨਾਂ ਦੇ ਤਹਿਤ ਰਜਿਸਟਰਡ ਨੌਜੁਆਨਾਂ ਨੂੰ ਮਿਲਣ ਵਾਲੇ ਬੇਰੁਜਗਾਰੀ ਭੱਤੇ ਵਿਚ ਵਾਧੇ ਦਾ ਐਲਾਨ

          ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਆਈਟੀ ਸਮਰੱਥ ਯੋਜਨਾ ਤਹਿਤ ਆਈ ਖੇਤਰ ਵਿਚ ਕਰੀਅਰ ਬਨਾਉਣ ਵਾਲੇ ਨੌਜੁਆਨਾਂ ਦੇ ਲਈ ਸਕਿਲ ਯੂਨੀਵਰਸਿਟੀ ਵੱਲੋਂ ਨੈਟਵਰਕਿੰਗ, ਮੋਬਾਇਲ ਆਦਿ ਤਕਨੀਕੀ ਖੇਤਰ ਵਿਚ ਕੋਰਸ ਤਿਆਰ ਕੀਤੇ ਜਾਣਗੇ, ਜਿਸ ਨਾਲ ਨੌਜੁਆਨਾਂ ਨੂੰ ਵੱਖ-ਵੱਖ ਵਿਭਾਗਾਂ ਅਤੇ ਨਿਜੀ ਖੇਤਰ ਵਿਚ ਰੁਜਗਾਰ ਦੇ ਮੌਕੇ ਮਿਲਣਗੇ। ਮੁੱਖ ਮੰਤਰੀ ਨੇ ਸਮਰੱਥ ਯੁਵਾ ਯੋਜਨਾ ਦੇ ਤਹਿਤ ਰਜਿਸਟਰਡ ਨੌਜੁਆਨਾਂ ਨੂੰ ਮਿਲਣ ਵਾਲੀ ਬੇਰੁਜਗਾਰੀ ਭੱਤੇ ਵਿਚ ਵਾਧਾ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਅਗਸਤ ਮਹੀਨੇ ਤੋਂ ਹੁਣ 12ਵਹਂ ਪਾਸ ਨੌਜੁਆਨਾਂ ਨੂੰ 900 ਤੋਂ 1200 ਰੁਪਏ, ਗਰੈਜੂਏਟ ਨੂੰ 1500 ਤੋਂ 2000 ਰੁਪਏ ਅਤੇ ਪੋਸਟ ਗਰੈਜੂਏਟ ਨੂੰ 3000 ਤੋਂ ਵਧਾ ਕੇ 3500 ਰੁਪਏ ਦੀ ਰਕਮ ਪ੍ਰਦਾਨ ਕੀਤੀ ਜਾਵੇਗੀ।ਇਸ ਐਲਾਨ ਨਾਲ ਸੂਬੇ ਦੇ 2 ਲੱਖ 61 ਹਜਾਰ ਨੌਜੁਆਨਾਂ ਨੂੰ ਲਾਭ ਮਿਲੇਗਾ।

          ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਪ੍ਰੋਗ੍ਰਾਮ ਦੌਰਾਨ ਮੇਧਾਵੀ ਸਕਾਲਰਸ਼ਿਪ ਯੋਜਨਾ ਤਹਿਤ 12ਵੀਂ ਕਲਾਸ ਵਿਚ 90 ਫੀਸਦੀ ਨੰਬਰ ਲੈਣ ਵਾਲੇ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ 1 ਲੱਖ 11 ਹਜਾਰ ਰੁਪਏ ਦੇ ਚੈਕ ਪ੍ਰਦਾਨ ਕੀਤੇ। ਇਸ ਤੋਂ ਇਲਾਵਾ, ਸਕਿਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਯਾਤਰਾ ਸੂਬੇ ਦੇ ਨੌਜੁਆਨਾਂ ਨੂੰ ਕੌਸ਼ਲ ਦੇ ਪ੍ਰਤੀ ਜਾਗਰੁਕ ਅਤੇ ਸਚੇਤ ਕਰਨ ਦਾ ਕੰਮ ਕਰੇਗੀ।

          ਮੁੱਖ ਮੰਤਰੀ ਨੇ ਕਿਹਾ ਕਿ ਨੌਜੁਆਨਾਂ ਵਿਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੁੰਦੀ। ਸਰਕਾਰ ਨੌਜੁਆਨਾਂ ਦੀ ਸੋਚ ਨੂੰ ਮੂਰਤਰੂਪ ਦੇਣ ਲਈ ਸਮਰਪਿਤ ਯਤਨ ਕਰ ਰਹੀ ਹੈ। ਮੇਕ ਇੰਨ ਇੰਡੀਆ, ਸਟਾਰਟ ਅੱਪ ਇੰਡੀਆ ਵਰਗੇ ਅਨੇਕ ਪ੍ਰਭਾਵੀ ਪ੍ਰੋਗ੍ਰਾਮ ਲਾਗੂ ਕਰ ਨੌਜੁਆਨਾਂ ਦੇ ਲਈ ਰੁਜਗਾਰ ਦੇ ਮੌਕੇ ਵਧਾਉਣ, ਨੌਜੁਆਨਾਂ ਨੂੰ ਕੁਸ਼ਲ ਬਨਾਉਣ ਅਤੇ ਉਨ੍ਹਾਂ ਵਿਚ ਨਵੇਂ ਉਤਸਾਹ ਦਾ ਸੰਚਾਰ ਕਰਨ ਦੀ ਦਿਸ਼ਾ ਵਿਚ ਸਫਲ ਯਤਨ ਕੀਤਾ ਜਾ ਰਿਹਾ ਹੈ, ਤਾਂ ਜੋ ਦੇਸ਼ ਤੇ ਸੂਬੇ ਦੇ ਆਰਥਕ ਸਥਿਤੀ ਨੂੰ ਹੋਰ ਵੱਧ ਮਜਬੂਤ ਬਣਾਇਆ ਜਾ ਸਕੇ।

        ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਦੇ ਨਾਲ-ਨਾਲ ਕਈ ਤਕਨੀਕੀ ਸੰਸਥਾਨਾਂ ਵਿਚ ਨੌਜੁਆਨਾਂ ਨੂੰ ਕੌਸ਼ਲ ਵਿਕਾਸ ਵਿਚ ਨਿਪੁੰਣ ਬਨਾਉਣ ਲਈ ਆਧੁਨਿਕ ਯੁਵਾ ਸਿਖਲਾਈ ਪ੍ਰੋਗ੍ਰਾਮ ਚਲਾਏ ਜਾ ਰਹੇ ਹਨ। ਇਸ ਵਿਚ ਇਕ ਲੱਖ ਤੋਂ ਵੱਧ ਨੌਜੁਆਨਾਂ ਨੂੰ ਸਕਿਲ  ਪ੍ਰਦਾਨ ਕੀਤਾ ਗਿਆ ਹੈ ਤਾਂ ਜੋ ਨੌਜੁਆਨ ਆਤਮਨਿਰਭਰ ਬਣ ਕੇ ਆਪਣੇ ਪੈਰਾਂ 'ਤੇ ਖੜੇ ਹੋ ਸਕਣ। ਇਸ ਤੋਂ ਇਲਾਵਾ, ਸਮਰੱਥ , ਛੋਟੇ ਤਅੇ ਮੱਧਮ ਦਰਜੇ ਦੇ ਉਦਯੋਗਾਂ ਨੁੰ ਪ੍ਰੋਤਸਾਹਨ ਦੇਣ ਲਈ ਐਮਐਸਐਮਈ ਵਿਭਾਗ ਦਾ ਗਠਨ ਕੀਤਾ ਗਿਆ ਹੈ।

ਸੂਬੇ ਦੇ ਹਰ ਯੁਵਾ ਨੂੰ 2030 ਤਕ ਹੁਨਰਮੰਦ ਬਨਾਉਣ ਲਈ ਐਨਈਪੀ ਵਿਚ ਕੀਤੇ ਬਦਲਾਅ

          ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਸੂਬੇ ਵਿਚ ਨਵੀਂ ਕੌਮੀ ਸਿਖਿਆ ਨੀਤੀ ਤਹਿਤ ਕਈ ਬਦਲਾਅ ਕੀਤੇ ਗਏ ਹਨ। ਇਸ ਦੇ ਨਾਲ ਹੀ ਤਕਨੀਕੀ ਸੰਸਥਾਨਾਂ ਨੁੰ ਉਦਯੋਗਾਂ ਨਾਲ ਜੋੜਿਆ ਗਿਆ ਹੈ ਅਤੇ ਇੰਨ੍ਹਾਂ ਵਿਚ ਸਕਿਲ ਨੂੰ ਪ੍ਰੋਤਸਾਹਨ ਦਿੱਤਾ ਗਿਆ ਹੈ ਤਾਂ ਜੋ 2030 ਤਕ ਸੂਬੇ ਦੇ ਹਰ ਯੁਵਾ ਨੂੰ ਹੁਨਰਮੰਦ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਇਸ 'ਤੇ ਬਿਹਤਰ ਢੰਗ ਨਾਲ ਕੰਮ ਕਰ ਰਹੀ ਹੈ ਤਾਂ ਜੋ ਲਗਾਤਾਰ ਵਿਕਾਸ ਦੇ ਇਸ ਟੀਚੇ ਨੂੰ ਆਸਾਨੀ ਨਾਲ ਪ੍ਰਾਪਤ ਕੀਤਾ ਜਾ ਸਕੇ।

          ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ 1.44 ਲੱਖ ਅਹੁਦਿਆਂ ਨੁੰ ਯੋਗਤਾ ਦੇ ਆਧਾਰ 'ਤੇ ਭਰਨ ਦਾ ਕੰਮ ਕੀਤਾ ਹੈ। ਇਸ ਤੋਂ ਇਲਾਵਾ, 37 ਹਜਾਰ ਅਹੁਦਿੇ ਜਲਦੀ ਹੀ ਭਰੇ ਜਾਣਗੇ। ਉੀਂਨ੍ਹਾਂ ਨੇ ਕਿਹਾ ਕਿ ਨੌਜੁਆਨਾਂ ਨੂੰ ਵਿਦੇਸ਼ਾਂ ਵਿਚ ਰੁਜਗਾਰ ਦਿਵਾਉਣ ਅਤੇ ਜਾਲਸਾਜੀ ਤੋਂ ਬਚਾਉਣ  ਲਈ ਵਿਦੇਸ਼ ਸਹਿਯੋਗ ਵਿਭਾਗ ਦਾ ਗਠਨ ਕੀਤਾ ਗਿਆ ਹੈ ਅਤੇ ਕਾਲਜਾਂ ਵਿਚ ਸਿਖਿਆ ਪ੍ਰਾਪਤ ਕਰਨ ਵਾਲੇ ਹਜਾਰਾਂ ਨੌਜੁਆਨਾਂ ਦੇ ਪਾਸਪੋਰਟ ਬਨਾਵੁਣ ਦਾ ਕੰਮ ਕੀਤਾ ਗਿਆ ਹੈ। ਸਟਾਰਟ ਅੱਪ ਦੀ ਨਵੀਂ ਨੀਤੀ ਬਣਾਈ ਗਈ ਹੈ ਜਿਸ ਤੋਂ ਰਾਜ ਇਕ ਬਿਹਤਰ ਕੇਂਦਰ ਵਜੋ ਉਭਰ ਰਿਹਾ ਹੈ।

ਹਰਿਆਣਾ ਦੇ ਨੌਜੁਆਨਾਂ ਨੇ ਖੇਡਾਂ ਵਿਚ ਪੂਰੀ ਦੁਨੀਆ ਵਿਚ ਦੇਸ਼ ਦਾ ਨਾਂਅ ਚਮਕਾਇਆ

          ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਅੱਜ ਹਰਿਆਣਾ ਦੇ ਨੌਜੁਆਨਾਂ ਓਲੰਪਿਕ ਖੇਡਾਂ ਵਿਚ ਪੂਰੀ ਦੁਨੀਆ ਵਿਚ ਦੇਸ਼ ਦਾ ਨਾਂਅ ਚਮਕਾਉਣ ਦਾ ਕੰਮ ਕਰ ਰਹੇ ਹਨ। ਖੇਡਾਂ ਵਿਚ ਮਿਲ ਰਹੀ ਉਪਲਬਧੀਆਂ ਨਾਲ ਸੂਬਾ ਦਾ ਸੀਨਾ ਮਾਣ ਨਾਲ ਉੱਚਾ ਹੋ ਰਿਹਾ ਹੈ। ਦੇਸ਼ ਦੇ 5 ਮੈਡਲ ਜੇਤੂ ਖਿਡਾਰੀਆਂ ਨੇ ਦੇਸ਼ ਦੇ ਸੂਬੇ ਦਾ ਮਾਣ ਵਧਾਇਆ ਹੈ। ਸਰਕਾਰ ਦੀ ਖੇਡ ਨੀਤੀ ਤਹਿਤ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੁੰ ਕਰੋੜਾਂ ਰੁਪਏ ਦੇ ਪੁਰਸਕਾਰ ਪ੍ਰਦਾਨ ਕੀਤੇ ਜਾ ਰਹੇ ਹਨ।

ਕੱਚੇ ਕਰਮਚਾਰੀਆਂ ਦੀ ਨੌਕਰੀ ਸੁਰੱਖਿਅਤ ਕਰ ਦਿੱਤੀ ਸਾਰੀ ਸਹੂਲਤਾਂ

          ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਹਰਿਆਣਾ ਨੌਜੁਆਨਾਂ ਨੂੰ ਸਵਾਵਲੰਬੀ, ਆਤਮਨਿਰਭਰ ਅਤੇ ਸਮਰੱਥ ਬਨਾਉਣ ਦੀ ਦਿਸ਼ਾ ਵਿਚ ਅੱਗੇ ਵੱਧ ਰਿਹਾ ਹੈ। ਉਨ੍ਹਾਂ ਨੇ ਨੌਜੁਆਨਾਂ ਨੂੰ ਸਾਕਰਾਤਮਕ , ਧੀਰਜਵਾਨ, ਸਮੇਂ ਦੀ ਸਹੀ ਵਰਤੋ ਕਰਨ, ਆਪਣੀ ਜਿਮੇਵਾਰੀਆਂ ਨੂੰ ਸੱਭ ਤੋਂ ਉੱਪਰ ਰੱਖਦੇ ਹੋਏ ਅੱਗੇ ਵੱਧਣ ਦਾ ਸੰਕਲਪ ਲੈਣ ਦੀ ਅਪੀਲ ਕੀਤੀ। ਸਰਕਾਰ ਨੇ 1.20 ਲੱਖ ਕੱਚੇ ਕਰਮਚਾਰੀਆਂ ਦੀ ਨੌਕਰੀ ਸੁਰੱਖਿਅਤ ਕਰ ਉਨ੍ਹਾਂ ਨੂੰ ਪੱਕੇ ਕਰਮਚਾਰੀਆਂ ਦੀ ਤਰ੍ਹਾਂ ਸਾਰੀ ਸਹੂਲਤਾਂ ਦੇਣ ਦਾ ਕੰਮ ਕੀਤਾ ਹੈ,ਇਸ ਮੌਕੇ 'ਤੇ ਵਿਧਾਨਸਭਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਮੁੱਖ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਭਾਰਤ ਭੂਸ਼ਣ ਭਾਰਤੀ ਸਮੇਤ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀ ਤੇ ਮਾਣਯੋਗ ਵਿਅਕਤੀ ਮੌਜੂਦ ਰਹੇ।

Advertisement

Latest News

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ
*ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ*   *ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ...
ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ
ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦਾਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
ਰਾਜਬਹਾਦਰ ਸਿੰਘ ਗਿੱਲ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਸਿੱਖਿਆ ਕਮੇਟੀ ਦੇ ਕੁਆਰਡੀਨੇਟਰ ਨਿਯੁਕਤ
ਪ੍ਰੋਟੀਨ ਦਾ ਪਾਵਰਹਾਊਸ ਹੈ ਸੋਇਆਬੀਨ
ਲੋਕ ਗਾਇਕ ਜਸਬੀਰ ਜੱਸੀ ਦੀ ਸ਼ਾਨਦਾਰ ਪ੍ਰੋਫਾਰਮੈੱਸ ਨਾਲ ਸਿਨੇਵੇਸ਼ਚਰ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੀ ਸ਼ੁਰੂਆਤ 
Weather Update : ਦਿੱਲੀ-NCR 'ਚ ਬਦਲਿਆ ਮੌਸਮ,ਦੋ ਦਿਨਾਂ 'ਚ ਵਧੇਗੀ ਗਰਮੀ