ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ’ਚ ਸਨਿਚਰਵਾਰ ਨੂੰ ਠੰਢ ਦਾ ਕਹਿਰ ਜਾਰੀ

Chandigarh,15 DEC,2024,(Azad Soch News):- ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ’ਚ ਸਨਿਚਰਵਾਰ ਨੂੰ ਠੰਢ ਦਾ ਕਹਿਰ ਜਾਰੀ ਰਿਹਾ,ਮੌਸਮ ਵਿਭਾਗ (Department of Meteorology) ਮੁਤਾਬਕ ਹਰਿਆਣਾ ਅਤੇ ਪੰਜਾਬ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਮੌਸਮ ਵਿਭਾਗ (Department of Meteorology) ਦੇ ਅੰਕੜਿਆਂ ਮੁਤਾਬਕ ਹਰਿਆਣਾ ਦੇ ਕਰਨਾਲ ’ਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਹਿਸਾਰ ਅਤੇ ਭਿਵਾਨੀ ’ਚ ਘੱਟੋ-ਘੱਟ ਤਾਪਮਾਨ 4.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਮੌਸਮ ਵਿਭਾਗ (Department of Meteorology) ਨੇ ਕਿਹਾ ਕਿ ਨਾਰਨੌਲ ਭਿਆਨਕ ਠੰਡ ਦੀ ਲਪੇਟ ’ਚ ਹੈ। ਘੱਟੋ ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਪੰਜਾਬ ਦੇ ਪਠਾਨਕੋਟ ’ਚ ਘੱਟੋ-ਘੱਟ ਤਾਪਮਾਨ 2.3 ਡਿਗਰੀ ਸੈਲਸੀਅਸ, ਗੁਰਦਾਸਪੁਰ ’ਚ 2.8 ਡਿਗਰੀ ਸੈਲਸੀਅਸ ਅਤੇ ਬਠਿੰਡਾ ’ਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ, ਲੁਧਿਆਣਾ ’ਚ 7.8 ਡਿਗਰੀ ਸੈਲਸੀਅਸ ਅਤੇ ਪਟਿਆਲਾ ’ਚ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Related Posts
Latest News
