ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ

 ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ

Chandigarh,21 DEC,2024,(Azad Soch News):- ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸਾਧੂਆਂ ਨੂੰ ਭਗਵਾਨ ਨਾਲ ਜਾਣ-ਪਛਾਣ ਦੇ ਨਾਂ 'ਤੇ ਨਪੁੰਸਕ ਬਣਾਉਣ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ,ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਨੂੰ ਸਾਧੂਆਂ ਨੂੰ ਰੱਬ ਨਾਲ ਮਿਲਾਉਣ ਨਾਲ ਸਬੰਧਤ ਕੇਸ ਦੀ ਕੇਸ ਡਾਇਰੀ ਸੌਂਪਣ ਦੇ ਸੀਬੀਆਈ (CBI) ਦੀ ਵਿਸ਼ੇਸ਼ ਅਦਾਲਤ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ।

ਪੰਜਾਬ ਹਰਿਆਣਾ ਹਾਈਕੋਰਟ (Punjab Haryana High Court) ਨੇ ਇਸ ਮਾਮਲੇ ਨੂੰ ਮੁੜ ਸੀਬੀਆਈ ਸਪੈਸ਼ਲ ਕੋਰਟ ਵਿੱਚ ਭੇਜ ਦਿੱਤਾ ਹੈ ਅਤੇ ਇਸ ’ਤੇ ਨਵਾਂ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ,ਸੀਬੀਆਈ (CBI) ਨੇ 2019 ਵਿਚ ਪੰਜਾਬ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਖ਼ਲ ਕਰਦੇ ਹੋਏ ਪੰਚਕੂਲਾ ਸਥਿਤ ਸੀਬੀਆਈ (CBI) ਦੀ ਵਿਸ਼ੇਸ਼ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ,ਸੀਬੀਆਈ ਕੋਰਟ ਨੇ ਡੇਰਾ ਮੁਖੀ ਗੁਰਮੀਤ ਨੂੰ ਆਪਣਾ ਬਚਾਅ ਤਿਆਰ ਕਰਨ ਲਈ ਇਹ ਕੇਸ ਡਾਇਰੀ, ਗਵਾਹਾਂ ਦੇ ਬਿਆਨ ਤੇ ਹੋਰ ਦਸਤਾਵੇਜ਼ ਮੁੱਹਈਆ ਕਰਵਾਉਣ ਦਾ ਹੁਕਮ ਕੀਤਾ ਸੀ।

ਪੰਜਾਬ ਹਰਿਆਣਾ ਹਾਈਕੋਰਟ (Punjab Haryana High Court) ਨੇ ਹੀ ਡੇਰੇ ਵਿਚ ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ ਦੀ ਜਾਂਚ ਸੀਬੀਆਈ (CBI) ਨੂੰ ਸੌਂਪਣ ਦਾ ਹੁਕਮ ਕੀਤਾ ਸੀ,ਸੀਬੀਆਈ (CBI) ਨੇ ਮਾਮਲੇ ਦੀ ਜਾਂਚ ਕਰ ਕੇ ਪੰਜਾਬ ਹਰਿਆਣਾ ਹਾਈਕੋਰਟ ਵਿਚ ਸੀਲਬੰਦ ਸਟੇਟਸ ਰਿਪੋਰਟ (Sealed Status Report) ਦੇ ਦਿੱਤੀ ਸੀ,ਸੀਬੀਆਈ ਦੀ ਟ੍ਰਾਇਲ ਕੋਰਟ (Trial Court) ਵਿਚ ਇਹ ਕੇਸ ਪੰਚਕੂਲਾ (Case Panchkula) ਵਿਚ ਚੱਲ ਰਿਹਾ ਹੈ,ਟ੍ਰਾਇਲ ਕੋਰਟ ਨੇ 2019 ਵਿਚ ਗੁਰਮੀਤ ਦੀ ਇਕ ਅਰਜ਼ੀ ’ਤੇ ਇਸ ਮਾਮਲੇ ਦੀ ਕੇਸ ਡਾਇਰੀ ਉਸ ਨੂੰ ਸੌਂਪਣ ਦਾ ਹੁਕਮ ਸੀਬੀਆਈ (CBI) ਨੂੰ ਕੀਤਾ ਸੀ।

6 ਨੇ ਕਿਹਾ ਕਿ ਸੀਬੀਆਈ (CBI) ਦੀ ਵਿਸ਼ੇਸ਼ ਅਦਾਲਤ ਦਾ ਇਹ ਹੁਕਮ ਗ਼ਲਤ ਸੀ,ਪੁਲਿਸ ਨੂੰ ਦਿੱਤੇ ਗਏ ਬਿਆਨਾਂ ਦੀ ਕੋਈ ਅਹਿਮੀਅਤ ਨਹੀਂ ਹੁੰਦੀ ਹੈ, ਅਜਿਹੇ ਵਿਚ 87 ਗਵਾਹਾਂ ਦੀ ਗਵਾਹੀ ਡੇਰਾ ਮੁਖੀ ਨੂੰ ਸੌਂਪਣ ਦੀ ਕੋਈ ਵਾਜਬੀਅਤ ਨਹੀਂ ਹੈ,ਸਪੈਸ਼ਲ ਕੋਰਟ (Special Court) ਨੇ ਹੁਕਮ ਜਾਰੀ ਕਰਦੇ ਹੋਏ ਇਸ ਗੱਲ ’ਤੇ ਗ਼ੌਰ ਨਹੀਂ ਕੀਤੀ ਕਿ ਜੋ ਦਸਤਾਵੇਜ਼ ਮੰਗੇ ਜਾ ਰਹੇ ਹਨ, ਅਸਲ ਵਿਚ ਉਨ੍ਹਾਂ ਨੂੰ ਮੁਹੱਈਆ ਕਰਵਾਉਣ ਦੀ ਕੋਈ ਵਾਜਬੀਅਤ ਨਹੀਂ ਹੈ,ਅਜਿਹੇ 'ਚ ਹੁਣ ਪੰਜਾਬ ਹਰਿਆਣਾ ਹਾਈਕੋਰਟ ਨੇ ਹੁਕਮਾਂ ਨੂੰ ਰੱਦ ਕਰਕੇ ਇਸ ਮਾਮਲੇ ਨੂੰ ਦੁਬਾਰਾ ਸੀ.ਬੀ.ਆਈ. ਅਦਾਲਤ (CBI Court) 'ਚ ਭੇਜ ਦਿੱਤਾ ਹੈ ਤਾਂ ਜੋ ਇਨ੍ਹਾਂ ਤੱਥਾਂ 'ਤੇ ਗੌਰ ਕਰਕੇ ਨਵਾਂ ਫੈਸਲਾ ਲਿਆ ਜਾ ਸਕੇ।

Advertisement

Latest News

  'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਬਲੋਚ ਵਿਦਰੋਹੀਆਂ ਨੇ ਐਤਵਾਰ ਨੂੰ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ
ਬਜਟ 'ਚ ਸੀਐਮ ਨਾਇਬ ਸਿੰਘ ਸੈਣੀ ਕਰ ਸਕਦੇ ਹਨ ਵੱਡਾ ਐਲਾਨ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ