ਵਾਟਰ ਕੈਨਨ ਬੁਆਏ ਨਵਦੀਪ ਦੀ ਗ੍ਰਿਫਤਾਰੀ 'ਤੇ ਭੜਕੇ ਕਿਸਾਨ

Shambhu and Khanuri Border,03 April, 2024,(Azad Soch News):- ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ 13 ਫਰਵਰੀ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ,ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ (Shambhu and Khanuri Border) 'ਤੇ ਪਿਛਲੇ ਕਈ ਦਿਨਾਂ ਤੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਵਾਟਰ ਕੈਨਨ ਬੁਆਏ (Water Cannon Boy) ਨਵਦੀਪ ਸਿੰਘ ਜਲਬੇੜਾ ਦੀ ਗ੍ਰਿਫਤਾਰੀ ਤੋਂ ਬਾਅਦ ਵੱਡਾ ਕਦਮ ਚੁੱਕਣ ਜਾ ਰਹੇ ਹਨ,ਸੰਯੁਕਤ ਕਿਸਾਨ ਮੋਰਚਾ (United Kisan Morcha) ਅਤੇ ਕਿਸਾਨ-ਮਜ਼ਦੂਰ ਮੋਰਚਾ ਨੇ 7 ਅਪ੍ਰੈਲ ਨੂੰ ਦੇਸ਼ ਭਰ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ 9 ਅਪ੍ਰੈਲ ਨੂੰ ਸ਼ੰਭੂ ਸਰਹੱਦ ਨੇੜੇ ਰੇਲਵੇ ਟਰੈਕ (Railway Track) ਨੂੰ ਅਣਮਿੱਥੇ ਸਮੇਂ ਲਈ ਜਾਮ ਕਰਨ ਦੀ ਚਿਤਾਵਨੀ ਦਿਤੀ ਗਈ ਹੈ,ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ (Navdeep Singh Jalbeda) ਦੇ ਪਿਤਾ ਜੈ ਸਿੰਘ ਜਲਬੇੜਾ ਨੇ ਕਿਹਾ ਕਿ ਉਹ ਨਵਦੀਪ ਦੀ ਜ਼ਮਾਨਤ ਨਹੀਂ ਕਰਵਾਉਣਗੇ,ਭਾਵੇਂ ਸਾਰੀ ਉਮਰ ਜੇਲ ਵਿੱਚ ਹੀ ਰਹਿਣਾ ਪਵੇ,ਜੇਕਰ ਰਿਹਾਅ ਕਰਵਾਉਣਾ ਤਾਂ ਬਿਨਾਂ ਜ਼ਮਾਨਤ ਦੇ ਰਿਹਾਅ ਕਰਵਾਉਣਾ ਹੈ,ਵਿਦੇਸ਼ ਤੋਂ ਫੰਡਿੰਗ ਦੇ ਮਾਮਲੇ 'ਤੇ ਜੈ ਸਿੰਘ ਨੇ ਕਿਹਾ ਕਿ ਜਿੱਥੋਂ ਤੱਕ ਫੰਡਿੰਗ (Funding) ਦਾ ਸਵਾਲ ਹੈ, ਨਵਦੀਪ ਸਿੰਘ ਜਲਬੇੜਾ 40 ਕਿੱਲਿਆਂ ਦਾ ਮਾਲਕ ਹੈ,ਜੇਕਰ ਕਿਸੇ ਨੂੰ ਕੋਈ ਭੁਲੇਖਾ ਹੋਵੇ ਤਾਂ ਇੱਕ ਕਿਲੇ ਦੀ ਕੀਮਤ ਇੱਕ ਕਰੋੜ ਰੁਪਏ ਹੈ।
Latest News
.jpeg)