ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਮੰਗਲਵਾਰ ਨੂੰ ਮੁੜ ਕਾਂਗਰਸ ਵਿਚ ਸ਼ਾਮਲ
By Azad Soch
On

Chandigarh,9 April,2024,(Azad Soch News):- ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ (Former Union Minister Chaudhry Birender Singh) ਮੰਗਲਵਾਰ ਨੂੰ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ, ਉਨ੍ਹਾਂ ਦੀ ਪਤਨੀ ਅਤੇ ਸਾਬਕਾ ਵਿਧਾਇਕਾ ਪ੍ਰੇਮਲਤਾ ਵੀ ਉਨ੍ਹਾਂ ਨਾਲ ਕਾਂਗਰਸ ਵਿਚ ਸ਼ਾਮਲ ਹੋਏ,ਬੀਰੇਂਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਸੀਨੀਅਰ ਕਾਂਗਰਸੀ ਆਗੂ ਮੁਕੁਲ ਵਾਸਨਿਕ,ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ, ਪਾਰਟੀ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ, ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਉਦੈ ਭਾਨ ਅਤੇ ਕੁੱਝ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ ਪਾਰਟੀ ਦੀ ਮੈਂਬਰਸ਼ਿਪ ਲਈ,ਬੀਰੇਂਦਰ ਸਿੰਘ ਕਰੀਬ 10 ਸਾਲ ਪਹਿਲਾਂ ਕਾਂਗਰਸ ਨਾਲੋਂ ਚਾਰ ਦਹਾਕਿਆਂ ਤੋਂ ਵੀ ਵੱਧ ਪੁਰਾਣਾ ਰਿਸ਼ਤਾ ਤੋੜ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ।