ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਪਣੇ ਨਾਗਰਿਕਾਂ ਲਈ ਇਕ ਵੱਡਾ ਐਲਾਨ ਕੀਤਾ
Chandigarh,17 JAN,2025,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਅਪਣੇ ਨਾਗਰਿਕਾਂ ਲਈ ਇਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਪਛੜੇ ਬਜ਼ੁਰਗ ਨਾਗਰਿਕਾਂ ਨੂੰ ਸਰਕਾਰੀ ਖ਼ਰਚੇ ’ਤੇ ਪ੍ਰਯਾਗਰਾਜ (Prayagraj) ਵਿਚ ਮਹਾਕੁੰਭ ਦੀ ਯਾਤਰਾ ’ਤੇ ਭੇਜਿਆ ਜਾਵੇਗਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇੱਥੇ ਕਿਹਾ ਕਿ ਰਾਜ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ’ ਦੇ ਤਹਿਤ ਇਹ ਪਹਿਲਕਦਮੀ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਦੇ ਨਾਗਰਿਕਾਂ ਨੂੰ ਮਹਾਕੁੰਭ ਯਾਤਰਾ ਦੀ ਸਹੂਲਤ ਪ੍ਰਦਾਨ ਕਰੇਗੀ। ਮੁੱਖ ਮੰਤਰੀ ਪ੍ਰਸ਼ਾਸਨਿਕ ਸਕੱਤਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ ਜਿੱਥੇ ਸੂਬਾ ਸਰਕਾਰ ਦੀਆਂ ਪਿਛਲੇ 100 ਦਿਨਾਂ ਦੀਆਂ ਪ੍ਰਾਪਤੀਆਂ ਦੀ ਸਮੀਖਿਆ ਕੀਤੀ ਗਈ,ਜ਼ਿਕਰਯੋਗ ਹੈ ਕਿ ‘ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ’ (Chief Minister Tirtha Darshan Yojana') ਤਹਿਤ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਬਜ਼ੁਰਗਾਂ ਨੂੰ ਪਹਿਲਾਂ ਹੀ ਰਾਮ ਲਾਲਾ ਦੇ ਦਰਸ਼ਨਾਂ ਲਈ ਅਯੁਧਿਆ ਭੇਜਿਆ ਜਾ ਰਿਹਾ ਹੈ, ਇਸ ਯੋਜਨਾ ਵਿਚ ਮਾਤਾ ਵੈਸ਼ਨੋ ਦੇਵੀ ਅਤੇ ਸ਼ਿਰਡੀ ਸਾਈਂ ਤੀਰਥ ਦੀ ਯਾਤਰਾ ਵੀ ਸ਼ਾਮਲ ਹੈ। ਹੁਣ ਇਸ ਯੋਜਨਾ ਦਾ ਦਾਇਰਾ ਵਧਾ ਕੇ ਪ੍ਰਯਾਗਰਾਜ ’ਚ ਹੋ ਰਹੇ ਮਹਾਕੁੰਭ ਨੂੰ ਸ਼ਾਮਲ ਕੀਤਾ ਗਿਆ ਹੈ।