ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਟੇਕਿਆ ਮੱਥਾ
Chandigarh, 06 JAN,2025,(Azad Soch News):- ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sri Guru Gobind Singh Ji) ਦੇ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ,ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sri Guru Gobind Singh Ji) ਦੇ ਪ੍ਰਕਾਸ਼ ਪੁਰਬ (Prakash Purab) ਦੀ ਵਧਾਈ ਦਿਤੀ,ਉਨ੍ਹਾਂ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ,ਖ਼ਾਲਸਾ ਪੰਥ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ,ਗੁਰੂ ਗੋਬਿੰਦ ਸਿੰਘ ਜੀ (Sri Guru Gobind Singh Ji) ਅਤੇ ਉਨ੍ਹਾਂ ਦੇ ਪਰਵਾਰ ਦੀ ਸਮਾਜ, ਧਰਮ ਅਤੇ ਕੌਮ ਦੀ ਰਖਿਆ ਲਈ ਕੁਰਬਾਨੀ ਬੇਮਿਸਾਲ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਧੀਆਂ ਦੀ ਸਿਖਿਆ ਲਈ ਵਚਨਬੱਧ ਹੈ,ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਵਿਚ ਧੀਆਂ ਨੂੰ ਮੁਫ਼ਤ ਸਿਖਿਆ ਦੇਣ ਦਾ ਫ਼ੈਸਲਾ ਕੀਤਾ ਹੈ,ਜੋ ਜਾਰੀ ਰਹੇਗਾ,ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਣਦੀਪ ਸੁਰਜੇਵਾਲਾ, ਕੁਮਾਰੀ ਸ਼ੈਲਜਾ ਸਮੇਤ ਕਾਂਗਰਸੀ ਆਗੂ ਬਿਨਾਂ ਤੱਥਾਂ ਦੇ ਟਵੀਟ ਕਰ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ,ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ,ਕਿਸੇ ਨਾਲ ਵੀ ਬੇਇਨਸਾਫ਼ੀ ਨਹੀਂ ਹੋਵੇਗੀ,ਪਰ ਦੋਸ਼ੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।