ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਐਲਾਨ, ਸੂਬੇ ਦੇ 20 ਹਜ਼ਾਰ ਗਰੀਬ ਪਰਿਵਾਰਾਂ ਨੂੰ 100 ਗਜ਼ ਦੇ ਪਲਾਟ ਦੇਵੇਗੀ
Chandigarh,10 June,2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ (Haryana Chief Minister Naib Saini) ਨੇ ਇੱਕ ਪ੍ਰੈੱਸ ਕਾਨਫ਼ਰੰਸ ਕਰਦਿਆਂ ਵੱਡਾ ਐਲਾਨ ਕੀਤਾ,ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਸੂਬੇ ਦੇ 20 ਹਜ਼ਾਰ ਗਰੀਬ ਪਰਿਵਾਰਾਂ ਨੂੰ 100 ਗਜ਼ ਦੇ ਪਲਾਟ ਦੇਵੇਗੀ,ਇਸ ਦੇ ਨਾਲ ਹੀ ਹੁਣ ਸਰਕਾਰ ਮੁੱਖ ਮੰਤਰੀ ਆਵਾਸ ਯੋਜਨਾ (Chief Minister Housing Scheme) ਤਹਿਤ ਮਿਲਣ ਵਾਲੇ ਪਲਾਟਾਂ ਦੀ ਰਜਿਸਟਰੀ ਵੀ ਕਰਵਾਏਗੀ,ਉਨ੍ਹਾਂ ਕਿਹਾ ਕਿ ਇਹ ਯੋਜਨਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Former Haryana Chief Minister Manohar Lal Khattar) ਨੇ ਬਣਾਈ ਸੀ,ਸੋਨੀਪਤ ਵਿੱਚ ਸੋਮਵਾਰ ਨੂੰ ਬੀਪੀਐਲ ਪਰਿਵਾਰਾਂ (BPL Families) ਦੇ ਲਾਭਪਾਤਰੀਆਂ ਨੂੰ ਪਲਾਟਾਂ ਦਾ ਕਬਜ਼ਾ ਦਿੱਤਾ ਜਾਵੇਗਾ।
ਅਤੇ ਉਨ੍ਹਾਂ ਦੇ ਰਜਿਸਟ੍ਰੇਸ਼ਨ ਕਾਗਜ਼ (Registration Papers) ਵੀ ਮੌਕੇ ’ਤੇ ਦਿੱਤੇ ਜਾਣਗੇ,ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਵੱਖ-ਵੱਖ ਥਾਵਾਂ ‘ਤੇ ਹੋਣ ਵਾਲੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ,ਜਿਹੜੇ ਪਰਿਵਾਰਾਂ ਨੂੰ ਜ਼ਮੀਨ ਦੀ ਘਾਟ ਕਾਰਨ ਪਲਾਟ ਦਾ ਕਬਜ਼ਾ ਨਹੀਂ ਦਿੱਤਾ ਜਾ ਸਕਿਆ,ਉਨ੍ਹਾਂ ਨੂੰ ਪਲਾਟ ਖਰੀਦਣ ਲਈ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ,ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰਿਆਣਾ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 552 ਕਰੋੜ ਰੁਪਏ ਖਰਚ ਕੀਤੇ ਹਨ,ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਤਹਿਤ 30,440 ਮਕਾਨਾਂ ਦੀ ਉਸਾਰੀ ਲਈ ਪ੍ਰਵਾਨਗੀ ਦਿੱਤੀ ਗਈ।