ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 19 ਜਨਵਰੀ ਨੂੰ ਹੋਣਗੀਆਂ ਚੋਣਾਂ
Chandigarh, 18 JAN,2025,(Azad Soch News):- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee) ਦੀਆਂ ਚੋਣਾਂ 19 ਜਨਵਰੀ ਨੂੰ ਹੋਣ ਜਾ ਰਹੀਆਂ ਹਨ,ਹਰਿਆਣਾ ਦੇ 22 ਜ਼ਿਲ੍ਹਿਆਂ ਦੇ 40 ਵਾਰਡਾਂ ਵਿਚ ਹੋਣ ਵਾਲੀ ਚੋਣ ਵਿੱਚ 4 ਲੱਖ ਸਿੱਖ ਵੋਟਰ 164 ਉਮੀਦਵਾਰਾਂ ਫ਼ੈਸਲਾ ਕਰਨਗੇ,ਚੋਣ ਕਮਿਸ਼ਨ ਨੇ ਹਰਿਆਣਾ ਵਿੱਚ 390 ਪੋਲਿੰਗ ਬੂਥ ਬਣਾਏ ਗਏ ਹਨ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਰਾਜ ਗੁਰਦੁਆਰਾ ਚੋਣ ਕਮਿਸ਼ਨ (State Gurdwara Election Commission) ਨੇ ਕਿਸੇ ਵੀ ਸਿਆਸੀ ਪਾਰਟੀ ਨੂੰ ਚੋਣਾਂ ਲੜਨ ਦੀ ਇਜਾਜ਼ਤ ਨਹੀਂ ਦਿੱਤੀ ਹੈ ਪਰ ਆਜ਼ਾਦ ਉਮੀਦਵਾਰਾਂ ਦੀ ਗਿਣਤੀ ਕਾਫੀ ਹੈ।ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਵਿੱਚ 2013-14 ਤੋਂ ਬਾਅਦ ਪਹਿਲੀ ਵਾਰ ਐੱਚਐੱਸਜੀਪੀਸੀ ਚੋਣਾਂ (HSGPC Elections) ਹੋਣ ਜਾ ਰਹੀਆਂ ਹਨ,ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਰਕਾਰ ਵਿੱਚ ਐੱਚਐੱਸਜੀਪੀਸੀ (HSGPC) ਦਾ ਗਠਨ ਕੀਤਾ ਗਿਆ ਸੀ, ਜਦਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਕਮੇਟੀ ਨੂੰ ਮਾਨਤਾ ਦੇ ਕੇ ਕੰਮ ਕਰਨ ਦਾ ਮੌਕਾ ਦਿੱਤਾ ਸੀ।