ਕਿਸਾਨਾਂ ਦੇ ਦਿੱਲੀ ਵੱਲ ਕੂਚ ਦੇ ਮੱਦੇਨਜ਼ਰ ਹਰਿਆਣਾ ਦੇ ਅੰਬਾਲਾ ਦੇ ਕੁਝ ਹਿੱਸਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ
By Azad Soch
On
Chandigarh,15 DEC,2024,(Azad Soch News):- ਕਿਸਾਨਾਂ ਦੇ ਦਿੱਲੀ ਵੱਲ ਕੂਚ ਦੇ ਮੱਦੇਨਜ਼ਰ ਹਰਿਆਣਾ ਦੇ ਅੰਬਾਲਾ ਦੇ ਕੁਝ ਹਿੱਸਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ (Internet Services Suspended) ਕਰ ਦਿੱਤੀਆਂ ਗਈਆਂ ਹਨ,ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੰਬਾਲਾ ਦੀ ਸ਼ੰਭੂ ਸਰਹੱਦ (Shambhu Border) ਨਾਲ ਲੱਗਦੇ ਪਿੰਡ ਡੰਗਡੇਹੜੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਮਾੜੀ ਗੇਲ, ਛੋਟੀ ਗੇਲ, ਲਿਬਰਸਾ, ਕਾਲੂ ਮਾਜਰਾ, ਦੇਵੀ ਨਗਰ, ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਪਿੰਡਾਂ ਵਿੱਚ ਇੰਟਰਨੈੱਟ ਸੇਵਾ 17 ਦਸੰਬਰ ਤੱਕ ਕਰ ਦਿੱਤੀ ਗਈ ਹੈ,ਵਧੀਕ ਮੁੱਖ ਸਕੱਤਰ (ਗ੍ਰਹਿ) ਸੁਮਿਤਾ ਮਿਸ਼ਰਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਮੁਅੱਤਲੀ 17 ਦਸੰਬਰ ਤੱਕ ਲਾਗੂ ਰਹੇਗੀ। ਇਹ ਮੁਅੱਤਲੀ 14 ਦਸੰਬਰ ਨੂੰ ਸਵੇਰੇ 6 ਵਜੇ ਤੋਂ 17 ਦਸੰਬਰ ਰਾਤ 11.59 ਵਜੇ ਤੱਕ ਲਾਗੂ ਰਹੇਗੀ।
Related Posts
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...