ਹਰਿਆਣਾ ’ਚ ਐਤਵਾਰ ਨੂੰ ਹੋਈਆਂ ਨਗਰ ਨਿਗਮ ਚੋਣਾਂ ’ਚ 51 ਲੱਖ ਤੋਂ ਵੱਧ ਯੋਗ ਵੋਟਰਾਂ ’ਚੋਂ 46 ਫੀ ਸਦੀ ਤੋਂ ਵੱਧ ਵੋਟਰਾਂ ਨੇ ਵੋਟ ਪਾਈ
By Azad Soch
On

Chandigarh,03,MARCH,2025,(Azad Soch News):- ਹਰਿਆਣਾ ’ਚ ਐਤਵਾਰ ਨੂੰ ਹੋਈਆਂ ਨਗਰ ਨਿਗਮ ਚੋਣਾਂ (Municipal Elections) ’ਚ 51 ਲੱਖ ਤੋਂ ਵੱਧ ਯੋਗ ਵੋਟਰਾਂ ’ਚੋਂ 46 ਫੀ ਸਦੀ ਤੋਂ ਵੱਧ ਵੋਟਰਾਂ ਨੇ ਵੋਟ ਪਾਈ,ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ,ਰਾਜ ਚੋਣ ਕਮਿਸ਼ਨਰ ਧਨਪਤ ਸਿੰਘ (State Election Commissioner Dhanpat Singh) ਨੇ ਕਿਹਾ ਕਿ ਵੋਟਿੰਗ ਸ਼ਾਂਤੀਪੂਰਨ ਰਹੀ ਅਤੇ ਕਿਤੇ ਵੀ ਕਿਸੇ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ ਹੈ,ਸੱਤ ਨਗਰ ਨਿਗਮਾਂ ਗੁਰੂਗ੍ਰਾਮ, ਮਾਨੇਸਰ, ਫਰੀਦਾਬਾਦ, ਹਿਸਾਰ, ਰੋਹਤਕ, ਕਰਨਾਲ ਅਤੇ ਯਮੁਨਾਨਗਰ ਦੇ ਮੇਅਰ ਅਤੇ ਵਾਰਡ ਮੈਂਬਰਾਂ ਦੀ ਚੋਣ ਲਈ ਵੋਟਿੰਗ ਹੋਈ,ਅੰਬਾਲਾ ਅਤੇ ਸੋਨੀਪਤ ਨਗਰ ਨਿਗਮਾਂ ਦੇ ਮੇਅਰ ਦੇ ਅਹੁਦੇ ਲਈ ਵੀ ਉਪ ਚੋਣਾਂ ਹੋਈਆਂ ਸਨ,ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤਕ ਜਾਰੀ ਰਹੀ, ਰਾਜ ਚੋਣ ਕਮਿਸ਼ਨ ਵਲੋਂ ਰਾਤ 9:30 ਵਜੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਨਗਰ ਨਿਗਮ ਚੋਣਾਂ ’ਚ 46.5 ਫ਼ੀ ਸਦੀ ਵੋਟਿੰਗ ਦਰਜ ਕੀਤੀ ਗਈ।
Related Posts
Latest News

02 May 2025 20:18:35
ਫ਼ਿਰੋਜ਼ਪੁਰ, 2 ਮਈ ( ) ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ "ਪਿੰਡਾ ਦਾ ਪਹਿਰੇਦਾਰ" ਸਮਾਗ਼ਮ ਦੌਰਾਨ ਸਿਹਤ ਵਿਭਾਗ ਫ਼ਿਰੋਜ਼ਪੁਰ ਅਤੇ...