ਸੈਣੀ ਸਰਕਾਰ ਨੇ ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਜਾਰੀ,15 ਦਿਨਾਂ 'ਚ ਕਾਰਵਾਈ ਰਿਪੋਰਟ ਮੰਗੀ
Chandigarh,17 JAN,2025,(Azad Soch News):- ਹਰਿਆਣਾ ਸਰਕਾਰ (Haryana Government) ਨੇ ਰਾਜ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੱਡੀ ਕਾਰਵਾਈ ਕਰਦੇ ਹੋਏ ਰਾਜ ਦੇ ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਜਾਰੀ ਕੀਤੀ ਹੈ,ਇਸ ਸੂਚੀ ਵਿਚ 50 ਤੋਂ ਵੱਧ ਪਟਵਾਰੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ 'ਤੇ ਰਿਸ਼ਵਤਖੋਰੀ, ਰਿਕਾਰਡ ਵਿਚ ਹੇਰਾਫੇਰੀ ਅਤੇ ਹੋਰ ਭ੍ਰਿਸ਼ਟਾਚਾਰ ਦੇ ਦੋਸ਼ ਹਨ,ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੇ ਕਿਹਾ ਕਿ ਸਰਕਾਰ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਚਨਬੱਧ ਹੈ,ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਇਨ੍ਹਾਂ ਪਟਵਾਰੀਆਂ (Patwaris) ਖ਼ਿਲਾਫ਼ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ,ਇਨ੍ਹਾਂ ਵਿੱਚੋਂ ਕਈ ਪਟਵਾਰੀਆਂ ਨੂੰ ਮੁਅੱਤਲ ਕਰਕੇ ਜਾਂਚ ਲਈ ਵਿਜੀਲੈਂਸ ਵਿਭਾਗ (Vigilance Department) ਨੂੰ ਸੌਂਪਣ ਦਾ ਐਲਾਨ ਕੀਤਾ ਗਿਆ ਹੈ,ਮਾਲ ਮੰਤਰੀ ਨੇ ਕਿਹਾ ਕਿ ਸਰਕਾਰ ਜਲਦੀ ਹੀ ਇੱਕ ਸ਼ਿਕਾਇਤ ਪੋਰਟਲ ਸ਼ੁਰੂ ਕਰੇਗੀ, ਜਿੱਥੇ ਲੋਕ ਪਟਵਾਰੀਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਬਾਰੇ ਜਾਣਕਾਰੀ ਦੇ ਸਕਣਗੇ,ਇਸ ਕਦਮ ਨਾਲ ਪਾਰਦਰਸ਼ਤਾ ਵਧੇਗੀ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ।