ਸਿਹਤ ਲਈ ਫ਼ਾਇਦੇਮੰਦ ਹੈ ਛੋਟੀ ਇਲਾਇਚੀ ਦਾ ਪਾਣੀ
By Azad Soch
On

- ਇਲਾਇਚੀ ਵਾਲਾ ਪਾਣੀ ਕਬਜ਼ ਤੋਂ ਰਾਹਤ ਦਿਵਾਉਣ ‘ਚ ਵੀ ਬੇਹੱਦ ਫਾਇਦੇਮੰਦ ਸਾਬਤ ਹੁੰਦਾ ਹੈ।
- ਜੇਕਰ ਤੁਹਾਨੂੰ ਵੀ ਕਬਜ਼ ਰਹਿੰਦੀ ਹੈ ਤਾਂ ਰੋਜ਼ਾਨਾ ਇਲਾਇਚੀ ਵਾਲਾ ਉਬਲਿਆ ਹੋਇਆ ਪਾਣੀ ਚਾਹੀਦਾ ਹੈ।
- ਇਲਾਇਚੀ ਵਾਲਾ ਪਾਣੀ ਭੁੱਖ ਵਧਾਉਣ ‘ਚ ਵੀ ਬੇਹੱਦ ਲਾਹੇਵੰਦ ਹੁੰਦਾ ਹੈ।
- ਜੇਕਰ ਤੁਹਾਨੂੰ ਭੁੱਖ ਘੱਟ ਲੱਗਦੀ ਹੈ ਤਾਂ ਫਿਰ ਰੋਜ਼ਾਨਾ ਤੁਹਾਨੂੰ ਇਕ ਗਿਲਾਸ ਇਲਾਇਚੀ ਵਾਲਾ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ।
- ਇਸ ਦੇ ਨਾਲ ਹੀ ਇਲਾਇਚੀ (Cardamom) ਵਾਲਾ ਪਾਣੀ ਮੂੰਹ ਦੇ ਛਾਲੇ ਵੀ ਖਤਮ ਕਰ ਦਿੰਦਾ ਹੈ।
- ਜੇਕਰ ਤੁਸੀਂ ਆਪਣੇ ਵਧੇ ਹੋਏ ਪੇਟ ਨੂੰ ਅੰਦਰ ਕਰਨਾ ਚਾਹੁੰਦੇ ਹੋ ਤਾਂ ਰਾਤ ਨੂੰ 2 ਇਲਾਇਚੀ ਖਾ ਕੇ ਗਰਮ ਪਾਣੀ ਪੀ ਲਓ।
- ਇਸ ‘ਚ ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ ਬੀ-1, ਬੀ-6ਅਤੇ ਵਿਟਾਮਿਨ-ਸੀ ਹੁੰਦਾ ਹੈ, ਜੋ ਐਕਸਟਰਾ ਕੈਲੋਰੀ ਬਰਨ ਕਰਨ ‘ਚ ਮਦਦ ਕਰਦਾ ਹੈ।
- ਪ੍ਰਦੂਸ਼ਣ ਦਾ ਅਟੈਕ, ਤਣਾਅ ਅਤੇ ਖਰਾਬ ਡਾਈਟ ਵਾਲਾਂ ਨੂੰ ਕਮਜ਼ੋਰ ਕਰ ਦਿੰਦੀ ਹੈ, ਜਿਸ ਕਾਰਨ ਵਾਲ ਝੜਣ ਲੱਗਦੇ ਹਨ।
- ਪਰ ਇਹ ਉਪਾਅ ਵਾਲਾਂ ਨੂੰ ਝੜਣ ਤੋਂ ਰੋਕਣ ‘ਚ ਕਾਫੀ ਹੱਦ ਤੱਕ ਮਦਦਗਾਰ ਸਾਬਤ ਹੋ ਸਕਦਾ ਹੈ।
- ਇਸ ਨਾਲ ਸਿਕਰੀ ਦੀ ਸਮੱਸਿਆ ਵੀ ਦੂਰ ਹੋ ਜਾਵੇਗੀ।
- ਕਈ ਵਾਰ ਇਨਸਾਨ ਨੂੰ ਮੂੰਹ ‘ਚੋਂ ਬਦਬੂ ਆਉਣ ਕਰਕੇ ਬੇਹੱਦ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
- ਹਰੀ ਇਲਾਇਚੀ ਦਾ ਪਾਣੀ ਮੂੰਹ ‘ਚੋਂ ਬਦਬੂ ਖਤਮ ਕਰਨ ‘ਚ ਬੇਹੱਦ ਫਾਇਦੇਮੰਦ ਹੁੰਦਾ ਹੈ।
- ਰੋਜ਼ਾਨਾ ਸਵੇਰ ਦੇ ਸਮੇਂ ਇਲਾਇਚੀ ਵਾਲਾ ਉਬਲਿਆ ਹੋਇਆ ਪਾਣੀ ਚਾਹੀਦਾ ਹੈ।
- ਅਜਿਹਾ ਕਰਨ ਦੇ ਨਾਲ ਮੂੰਹ ‘ਚੋਂ ਆਉਣ ਵਾਲੀ ਬਦਬੂ ਤੋਂ ਰਾਹਤ ਮਿਲੇਗੀ।
Latest News

05 Apr 2025 10:49:01
Chandigarh,05,APRIL,2025,(Azad Soch News):- ਵਾਟਰ ਵਰਕਸ ਸੈਕਟਰ-39, ਚੰਡੀਗੜ੍ਹ ਤੋਂ ਐਮਈਐਸ ਚੰਡੀ ਮੰਦਰ ਤੱਕ ਪਾਈਪ ਲਾਈਨ ਨੂੰ ਪਾਣੀ ਦੀ ਸਪਲਾਈ ਵਿੱਚ ਸੁਧਾਰ...