ਭਿੰਡੀ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਮੌਜੂਦ,ਸਰੀਰ ਨੂੰ ਕਈ ਬੀਮਾਰੀਆਂ ਤੋਂ ਰੱਖਦੇ ਹਨ ਦੂਰ
By Azad Soch
On
- ਭਿੰਡੀ (Okra) ਵਿੱਚ ਵਿਟਾਮਿਨ ਕੇ (Vitamin K) ਭਰਪੂਰ ਮਾਤਰਾ ਵਿੱਚ ਹੁੰਦਾ ਹੈ।
- ਭਿੰਡੀ ਖ਼ੂਨ ਦੀ ਗਤੀ ਨੂੰ ਸਰੀਰ ਵਿਚ ਬਣਾਈ ਰਖਦਾ ਹੈ।
- ਭੋਜਨ ’ਚ ਭਿੰਡੀ ਖਾਣ ਨਾਲ ਸਰੀਰ ਵਿਚ ਵਿਟਾਮਿਨ (Vitamin) ਦੀ ਮਾਤਰਾ ਸੰਤੁਲਿਤ ਰਹਿੰਦੀ ਹੈ,ਜਿਸ ਨਾਲ ਖ਼ੂਨ ਦੇ ਧੱਬੇ ਨਹੀਂ ਬਣਦੇ।
- ਭਿੰਡੀ ਸ਼ੂਗਰ ਦੇ ਇਲਾਜ ਵਿੱਚ ਬਹੁਤ ਉਪਯੋਗੀ ਹੁੰਦੀ ਹੈ।
- ਭਿੰਡੀ ਵਿੱਚ ਫ਼ਾਈਬਰ (Fiber) ਭਰਪੂਰ ਮਾਤਰਾ ਵਿੱਚ ਮੌਜੂਦ ਹੁੰਦਾ ਹੈ।
- ਸ਼ੂਗਰ ਦੇ ਇਲਾਜ ਲਈ ਦੋ ਭਿੰਡੀਆਂ ਲਉ।
- ਭਿੰਡੀਆਂ ਦੇ ਦੋਵੇਂ ਸਿਰੇ ਕੱਟ ਕੇ ਇਨ੍ਹਾਂ ਨੂੰ ਇਕ ਗਲਾਸ ਪਾਣੀ ਵਿੱਚ ਪੂਰੀ ਰਾਤ ਭਿਉਂ ਕੇ ਰੱਖੋ।
- ਸਵੇਰੇ ਉਠ ਕੇ ਇਸ ਪਾਣੀ ਨੂੰ ਪੀਉ।
- ਭਿੰਡੀ ਪਾਣੀ ਨਾਲ ਸਰੀਰ ਵਿਚ ਫ਼ਾਈਬਰ (Fiber) ਦੀ ਮਾਤਰਾ ਵਧੇਗੀ ਅਤੇ ਸ਼ੂਗਰ ਕੰਟਰੋਲ ਵਿੱਚ ਰਹੇਗੀ।
- ਗਰਭਵਤੀ ਔਰਤਾਂ ਨੂੰ ਭਿੰਡੀ ਜ਼ਰੂਰ ਖਾਣੀ ਚਾਹੀਦੀ ਹੈ।
- ਭਿੰਡੀ ਵਿੱਚ ਮੌਜੂਦ ਫ਼ੌਲਿਕ ਐਸਿਡ (Folic Acid) ਬੱਚੇ ਦੇ ਵਿਕਾਸ ਲਈ ਜ਼ਰੂਰੀ ਹੈ।
- ਭਿੰਡੀ ਵਿੱਚ ਵਿਟਾਮਿਨ ਸੀ ਮੌਜੂਦ ਹੁੰਦਾ ਹੈ ਜਿਸ ਕਾਰਨ ਇਸ ਨੂੰ ਖਾਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮੱਰਥਾ ਵਧਦੀ ਹੈ।
- ਭਿੰਡੀ ਸਰੀਰ ਵਿੱਚ ਵਿਟਾਮਿਨ ਸੀ (Vitamin C) ਦੀ ਘਾਟ ਪੂਰੀ ਹੁੰਦੀ ਹੈ।
- ਭਿੰਡੀ ਮੌਸਮੀ ਐਲਰਜੀ (Seasonal Allergies) ਤੋਂ ਬਚਾਅ ਰਹਿੰਦਾ ਹੈ।
- ਵਿਟਾਮਿਨ ਏ ਅਤੇ ਬੀਟਾ ਕੈਰੋਟੀਨ ਅੱਖਾਂ ਦੀ ਰੌਸ਼ਨੀ ਵਧਾਉਂਦਾ ਹੈ।
- ਭਿੰਡੀ ਵਿੱਚ ਇਹ ਦੋਵੇਂ ਭਰਪੂਰ ਮਾਤਰਾ ਵਿੱਚ ਮਿਲ ਜਾਂਦੇ ਹਨ।
- ਜੇ ਤੁਸੀਂ ਕਬਜ਼ ਤੋਂ ਪ੍ਰੇਸ਼ਾਨ ਹੋ ਤਾਂ ਅਪਣੇ ਭੋਜਨ ਵਿੱਚ ਭਿੰਡੀ ਨੂੰ ਸ਼ਾਮਲ ਕਰੋ।
- ਇਸ ਵਿੱਚ ਮੌਜੂਦ ਫ਼ਾਈਬਰ ਰੋਜ਼ ਢਿੱਡ ਸਾਫ਼ ਕਰਨ ਵਿੱਚ ਮਦਦ ਕਰਦੇ ਹਨ।
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...