ਗੱਠ ਗੋਭੀ ਖਾਣ ਦੇ ਹਨ ਖ਼ਾਸ ਫ਼ਾਇਦੇ

ਗੱਠ ਗੋਭੀ ਖਾਣ ਦੇ ਹਨ ਖ਼ਾਸ ਫ਼ਾਇਦੇ

  1. ਗੱਠ ਗੋਭੀ (ਕੋਹਲਰਬੀ) ‘ਚ ਐਂਟੀ-ਆਕਸੀਡੈਂਟ, ਐਂਟੀ-ਵਾਇਰਲ, ਐਂਟੀ-ਕੈਂਸਰ ਗੁਣ ਹੁੰਦੇ ਹਨ।  
  2. ਐਂਟੀ-ਆਕਸੀਡੈਂਟ ਗੁਣ (Anti-Oxidant Properties) ਕੈਂਸਰ ਸੈੱਲਾਂ ਨੂੰ ਸਰੀਰ ‘ਚ ਵੱਧਣ ਤੋਂ ਰੋਕਦੇ ਹਨ।
  3. ਅਜਿਹੇ ‘ਚ ਕੈਂਸਰ ਵਰਗੀ ਗੰਭੀਰ ਬਿਮਾਰੀ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਹੁੰਦਾ ਹੈ।
  4. ਇਸ ‘ਚ ਫਾਈਬਰ ਹੋਣ ਨਾਲ ਪਾਚਨ ਸ਼ਕਤੀ ਨੂੰ ਵਧਾਉਣ ‘ਚ ਮਦਦ ਮਿਲਦੀ ਹੈ।
  5. ਇਹ ਆਂਦਰਾਂ ਦੀ ਵਧੀਆ ਤਰੀਕੇ ਨਾਲ ਦੇਖਭਾਲ ਕਰਨ ਦੇ ਨਾਲ ਪੇਟ ਦਰਦ, ਸੋਜ਼, ਕਬਜ਼ ਆਦਿ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦੀ ਹੈ।
  6. ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਗੱਠ ਗੋਭੀ ਦਾ ਸੇਵਨ ਕਰਨਾ ਸਭ ਤੋਂ ਵਧੀਆ ਆਪਸ਼ਨ ਹੈ।
  7. ਇਸ ‘ਚ ਹੋਰ ਜ਼ਰੂਰੀ ਤੱਤਾਂ ਦੇ ਨਾਲ ਆਇਰਨ ਵੀ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ।
  8. ਇਸ ‘ਚ ਮੌਜੂਦ ਕੈਲਸ਼ੀਅਮ ਸਰੀਰ ‘ਚ ਆਇਰਨ ਦੀ ਮਾਤਰਾ ਨੂੰ ਸੁਧਾਰਦਾ ਹੈ।
  9. ਅਜਿਹੇ ‘ਚ ਖੂਨ ਦੀ ਕਮੀ ਪੂਰੀ ਹੋਣ ਦੇ ਨਾਲ ਥਕਾਵਟ, ਕਮਜ਼ੋਰੀ, ਸਿਰ ਦਰਦ ਆਦਿ ਦੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।
  10. ਇਸ ਤੋਂ ਇਲਾਵਾ ਇਹ ਇਮਿਊਨਿਟੀ ਨੂੰ ਬੂਸਟ ਕਰਕੇ ਬਿਮਾਰੀਆਂ ਦੀ ਚਪੇਟ ‘ਚ ਆਉਣ ਦੇ ਖ਼ਤਰੇ ਨੂੰ ਘਟਾਉਂਦਾ ਹੈ।
  11. ਇਸ ‘ਚ ਮੌਜੂਦ ਬੀਟਾ ਕੈਰੋਟੀਨ ਸਰੀਰ ‘ਚ ਇਕ ਐਂਟੀ-ਆਕਸੀਡੈਂਟ ਯੋਗਿਕ ਦਾ ਕੰਮ ਕਰਦਾ ਹੈ।
  12. ਇਸ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੋਣ ‘ਚ ਸਹਾਇਤਾ ਮਿਲਦੀ ਹੈ।
  13. ਅਜਿਹੇ ‘ਚ ਮੋਤੀਆਬਿੰਦ ਅਤੇ ਅੱਖਾਂ ਨਾਲ ਸਬੰਧਤ ਹੋਰ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

Advertisement

Latest News

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ
ਚੰਡੀਗੜ੍ਹ, ਕਲਾਨੌਰ/ਗੁਰਦਾਸਪੁਰ, 9 ਮਈ  - ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ...
ਪੰਜਾਬ ਭਰ ਵਿੱਚ 10 ਮਈ ਨੂੰ ਲੱਗਣ ਵਾਲੀਆਂ ਰਾਸ਼ਟਰੀ ਲੋਕ ਅਦਾਲਤ ਮੁਲਤਵੀ
ਪੰਜਾਬ ਸਰਕਾਰ ਵੱਲੋਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਆਈ.ਏ.ਐਸ. ਅਧਿਕਾਰੀ ਤਾਇਨਾਤ
ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ
ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ
ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼ : ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ