ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਸਟ੍ਰਾਬੇਰੀ
By Azad Soch
On
- ਦੰਦਾਂ ਦੀ ਚਮਕ ਵਧਾਉਣ ਲਈ ਤੁਸੀਂ ਸਟ੍ਰਾਬੇਰੀ ਦਾ ਸੇਵਨ ਵੀ ਕਰ ਸਕਦੇ ਹੋ।
- ਇਹ ਦੰਦਾਂ ਨੂੰ ਕੁਦਰਤੀ ਤੌਰ ‘ਤੇ ਚਿੱਟਾ ਕਰਨ ‘ਚ ਮਦਦ ਕਰਦੀ ਹੈ।
- ਇਸ ‘ਚ ਪਾਇਆ ਜਾਣ ਵਾਲਾ ਵਿਟਾਮਿਨ-ਸੀ (Vitamin-C) ਦੰਦਾਂ ਦੇ ਪੀਲੇਪਨ ਨੂੰ ਦੂਰ ਕਰਦਾ ਹੈ ਅਤੇ ਉਸ ‘ਚ ਬਣਨ ਵਾਲੇ ਐਨਜ਼ਾਈਮ (Enzyme) ਨੂੰ ਰੋਕਣ ‘ਚ ਵੀ ਮਦਦ ਕਰਦਾ ਹੈ।
- ਸਿਹਤਮੰਦ ਸਰੀਰ ਲਈ ਇਮਿਊਨ ਸਿਸਟਮ (Immune System) ਨੂੰ ਮਜ਼ਬੂਤ ਰੱਖਣਾ ਵੀ ਬਹੁਤ ਜ਼ਰੂਰੀ ਹੈ।
- ਤੁਸੀਂ ਇਮਿਊਨਿਟੀ ਨੂੰ ਮਜ਼ਬੂਤ ਕਰਨਾ ਚਾਹੁੰਦੇ ਹੋ ਤਾਂ ਸਟ੍ਰਾਬੇਰੀ ਦਾ ਸੇਵਨ ਜ਼ਰੂਰ ਕਰੋ।
- ਇਸ ‘ਚ ਪਾਇਆ ਜਾਣ ਵਾਲਾ ਵਿਟਾਮਿਨ-ਸੀ ਤੁਹਾਡੀ ਇਮਿਊਨਿਟੀ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦਾ ਹੈ।
- ਕਈ ਲੋਕ ਬਲੱਡ ਪ੍ਰੈਸ਼ਰ (Blood Pressure) ਦੀ ਸਮੱਸਿਆ ਨਾਲ ਵੀ ਜੂਝ ਰਹੇ ਹਨ।
- ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਤੁਸੀਂ ਸਟ੍ਰਾਬੇਰੀ ਦਾ ਸੇਵਨ ਕਰ ਸਕਦੇ ਹੋ।
- ਇਸ ‘ਚ ਪਾਇਆ ਜਾਣ ਵਾਲਾ ਪੋਟਾਸ਼ੀਅਮ ਬਲੱਡ ਪ੍ਰੈਸ਼ਰ (Potassium Blood Pressure) ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ ਅਤੇ ਸਟ੍ਰੋਕ ਦੇ ਖ਼ਤਰੇ ਨੂੰ ਘੱਟ ਕਰਨ ‘ਚ ਵੀ ਮਦਦ ਕਰਦਾ ਹੈ।
- ਸਟ੍ਰਾਬੇਰੀ ‘ਚ ਘੁਲਣਸ਼ੀਲ ਫਾਈਬਰ ਹੁੰਦਾ ਹੈ ਜੋ ਖਰਾਬ ਕੋਲੈਸਟ੍ਰੋਲ ਲੈਵਲ ਨੂੰ ਘੱਟ ਕਰਦਾ ਹੈ।
- ਪ੍ਰੇਗਨੈਂਟ ਔਰਤਾਂ ਲਈ ਵੀ ਸਟ੍ਰਾਬੇਰੀ ਬਹੁਤ ਫਾਇਦੇਮੰਦ ਹੁੰਦੀ ਹੈ।
- ਇਸ ‘ਚ ਪਾਇਆ ਜਾਣ ਵਾਲਾ ਫੋਲੇਟ ਪ੍ਰੇਗਨੈਂਟ ਔਰਤਾਂ ਲਈ ਬਹੁਤ ਜ਼ਰੂਰੀ ਹੈ।
- ਫੋਲੇਟ ਜਨਮ ਦੋਸ਼ ਨੂੰ ਦੂਰ ਕਰਨ ‘ਚ ਕਾਰਗਰ ਹੈ।
- ਜਨਮ ਦੋਸ਼ ਇੱਕ ਅਜਿਹੀ ਸਮੱਸਿਆ ਹੈ ਜਿਸ ‘ਚ ਬੱਚੇ ਦਾ ਵਿਕਾਸ ਰੁਕ ਜਾਂਦਾ ਹੈ।
- ਇਸ ਕਾਰਨ ਬੱਚੇ ਨੂੰ ਹੋਰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
- ਇਸ ਲਈ ਪ੍ਰੈਗਨੈਂਸੀ ਦੌਰਾਨ ਔਰਤਾਂ ਨੂੰ ਫੋਲੇਟ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।
Latest News
ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ
22 Dec 2024 06:19:59
Chandigarh,22 DEC,2024,(Azad Soch News):- ਵਿਸ਼ਵਵਿਆਪੀ ਸੰਗੀਤਕ ਖੇਤਰ ਵਿੱਚ ਪੰਜਾਬੀ ਸੰਗੀਤ ਲਈ ਇੱਕ ਮੋਢੀ ਵਜੋਂ ਉਭਰ ਰਹੇ ਦੇਸੀ ਸਟਾਰ ਦੀਆਂ ਪ੍ਰਾਪਤੀਆਂ...