ਸਿਹਤ ਲਈ ਵਰਦਾਨ ਹਨ ਭਿੱਜੇ ਹੋਏ ਛੋਲਿਆਂ ਦਾ ਪਾਣੀ
By Azad Soch
On

- ਭਿੱਜੇ ਹੋਏ ਛੋਲਿਆਂ ਦਾ ਪਾਣੀ (Chickpea Water) ਪੀਣ ਨਾਲ ਤੁਹਾਡੇ ਸਰੀਰ ‘ਚੋਂ ਖੂਨ ਦੀ ਕਮੀ ਦੂਰ ਹੋਵੇਗੀ।
- ਛੋਲਿਆਂ ‘ਚ ਆਇਰਨ (Iron) ਦੀ ਮਾਤਰਾ ਬਹੁਤ ਵਧੀਆ ਹੁੰਦੀ ਹੈ ਇਸ ਦਾ ਸੇਵਨ ਕਰਨ ਨਾਲ ਸਰੀਰ ‘ਚ ਅਨੀਮੀਆ ਨਹੀਂ ਹੁੰਦਾ।
- ਇਸ ਤੋਂ ਇਲਾਵਾ ਇਸ ‘ਚ ਪਾਇਆ ਜਾਣ ਵਾਲਾ ਆਇਰਨ ਤੁਹਾਡੇ ਹੀਮੋਗਲੋਬਿਨ ਲੈਵਲ ਨੂੰ ਵਧਾਉਣ ‘ਚ ਵੀ ਮਦਦ ਕਰਦਾ ਹੈ।
- ਭਿੱਜੇ ਹੋਏ ਛੋਲਿਆਂ ਦੇ ਪਾਣੀ ਦਾ ਸੇਵਨ ਕਰਕੇ ਆਪਣਾ ਭਾਰ ਘਟਾ ਸਕਦੇ ਹੋ।
- ਇਸ ‘ਚ ਪਾਇਆ ਜਾਣ ਵਾਲਾ ਫਾਈਬਰ ਤੁਹਾਡਾ ਭਾਰ ਘਟਾਉਣ ‘ਚ ਵੀ ਮਦਦ ਕਰਦਾ ਹੈ।
- ਤੁਸੀਂ ਸਵੇਰੇ ਉੱਠਣ ਤੋਂ ਬਾਅਦ ਖਾਲੀ ਪੇਟ ਭਿੱਜੇ ਹੋਏ ਛੋਲਿਆਂ ਦੇ ਪਾਣੀ ਦਾ ਸੇਵਨ ਕਰ ਸਕਦੇ ਹੋ।
- ਭਿੱਜੇ ਹੋਏ ਛੋਲਿਆਂ ਦਾ ਪਾਣੀ ਪੀਣ ਨਾਲ ਤੁਹਾਡੀ ਪਾਚਨ ਪ੍ਰਣਾਲੀ ਠੀਕ ਰਹੇਗੀ।
- ਇਸ ‘ਚ ਪਾਇਆ ਜਾਣ ਵਾਲਾ ਫਾਈਬਰ (Fiber) ਤੁਹਾਡੀ ਪਾਚਨ ਕਿਰਿਆ ਨੂੰ ਵਧੀਆ ਬਣਾਉਂਦਾ ਹੈ।
- ਪੇਟ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਕਬਜ਼, ਬਦਹਜ਼ਮੀ ਅਤੇ ਪੇਟ ਦਰਦ ਤੋਂ ਵੀ ਰਾਹਤ ਦਿੰਦਾ ਹੈ।
- ਇਸ ‘ਚ ਪਾਏ ਜਾਣ ਵਾਲੇ ਵਿਟਾਮਿਨ ਤੁਹਾਡੀ ਇਮਿਊਨ ਪਾਵਰ (Immune Power) ਨੂੰ ਮਜ਼ਬੂਤ ਕਰਨ ‘ਚ ਮਦਦ ਕਰਦੇ ਹਨ।
- ਛੋਲਿਆਂ ਦੇ ਪਾਣੀ ਦਾ ਸੇਵਨ ਕਰਨ ਨਾਲ ਤੁਹਾਡੀ ਇਮਿਊਨਿਟੀ (Immunity) ਮਜ਼ਬੂਤ ਹੋਵੇਗੀ।
- ਤੁਸੀਂ ਕਈ ਬੀਮਾਰੀਆਂ ਤੋਂ ਦੂਰ ਰਹੋਗੇ।
- ਇਸ ਪਾਣੀ ਦਾ ਸੇਵਨ ਕਰਨ ਨਾਲ ਤੁਹਾਡੀ ਬਲੱਡ ਸ਼ੂਗਰ ਵੀ ਕੰਟਰੋਲ ‘ਚ ਰਹੇਗੀ,ਇਹ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੈ।
Latest News

24 Mar 2025 06:02:06
ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ
॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ...