ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-06-2024 ਅੰਗ 961

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-06-2024 ਅੰਗ 961

ਸਲੋਕ ਮਃ ੫ ॥

ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥


ਅਰਥ: ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ। (ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ। (ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਮੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ। (ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ। ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ।1।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

Latest News

 ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
Uttarakhand, 8 July 2024 ,(Azad Soch News):- ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਾਸ਼ਟਰੀ ਭੂਚਾਲ ਵਿਗਿਆਨ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ
ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ