ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-04-2025 ਅੰਗ 819

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-04-2025 ਅੰਗ 819

ਬਿਲਾਵਲੁ ਮਹਲਾ ੫

॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥

ਅਰਥ:- ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।1। ਰਹਾਉ। ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।1। ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।2। 16। 80।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਏਗੀ ਨਸ਼ਾ ਮੁਕਤੀ ਯਾਤਰਾ : ਆਸ਼ਿਕਾ ਜੈਨ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਏਗੀ ਨਸ਼ਾ ਮੁਕਤੀ ਯਾਤਰਾ : ਆਸ਼ਿਕਾ ਜੈਨ
ਹੁਸ਼ਿਆਰਪੁਰ, 5 ਮਈ : ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਐਸ.ਐਸ.ਪੀ....
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, ਅਪਰਾਧ ’ਚ ਸ਼ਾਮਲ ਮੁਲਜ਼ਮ ਗ੍ਰਿਫ਼ਤਾਰ
ਪੰਜਾਬ ਸਿੱਖਿਆ ਕ੍ਰਾਂਤੀ : 37.99 ਲੱਖ ਦੇ ਵਿਕਾਸ ਕਾਰਜਾਂ ਨਾਲ ਜ਼ਿਲ੍ਹੇ ਦੇ 5 ਹੋਰ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ
ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ ਮੁਕੰਮਲ
ਪੰਜਾਬ ਉਰਦੂ ਅਕਾਦਮੀ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਇਆ ਨੁੱਕੜ ਨਾਟਕ " ਨਸ਼ੇ ਦੀ ਲੱਤ,ਮਾਰ ਦੇਵੇ ਮਤ"
ਜ਼ਿਲ੍ਹੇ ਦੇ ਪਿੰਡਾਂ ਅਤੇ ਵਾਰਡਾਂ ਵਿੱਚ 7 ਮਈ ਤੋਂ ਸ਼ੁਰੂ ਹੋਵੇਗੀ 'ਨਸ਼ਾ ਮੁਕਤੀ ਯਾਤਰਾ' : ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਕੀਤੀ 1398.50 ਕਰੋੜ ਰੁਪਏ ਦੀ ਅਦਾਇਗੀ