ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-04-2025 ਅੰਗ 634

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-04-2025 ਅੰਗ 634

ਸੋਰਠਿ ਮਹਲਾ ੯

॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਉਤਰਾਖੰਡ ਵਿੱਚ ਮੀਂਹ ਨੇ ਮਚਾਈ ਤਬਾਹੀ ਉਤਰਾਖੰਡ ਵਿੱਚ ਮੀਂਹ ਨੇ ਮਚਾਈ ਤਬਾਹੀ
Uttarakhand,10,APRIL,2025,(Azad Soch News):- ਬੁੱਧਵਾਰ ਨੂੰ ਉਤਰਾਖੰਡ ਵਿੱਚ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ,ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪਿਆ,ਚਮੋਲੀ ਵਿੱਚ...
UPCOMING PUNJABI FILM: ਲੀਡਿੰਗ ਭੂਮਿਕਾਵਾਂ 'ਚ ਨਜ਼ਰ ਆਉਣਗੇ ਜੱਸੀ ਗਿੱਲ-ਰਣਜੀਤ ਬਾਵਾ
ਪੰਜਾਬ ਕਿੰਗਜ਼ ਨੇ ਆਈਪੀਐਲ 2025 ਦੇ 22ਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੂੰ ਆਪਣੇ ਘਰ ਵਿੱਚ 18 ਦੌੜਾਂ ਨਾਲ ਹਰਾਇਆ
ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ
ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਵਿੱਚ 1.18 ਕਰੋੜ ਰੁਪਏ ਅਤੇ ਤਰਨ ਤਾਰਨ ਦੇ ਸਕੂਲਾਂ ਵਿੱਚ 3.07 ਕਰੋੜ ਰੁਪਏ ਦੇ ਪ੍ਰੋਜੈਕਟ ਕੀਤੇ ਲੋਕ ਅਰਪਣ