ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-04-2025 ਅੰਗ 518
By Azad Soch
On
3351.jpg)
ਸਲੋਕ ਮ:੫
॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਗੁਰੂ ਨਾਨਕ ਜੀ ਅਰਦਾਸ ਕਰਦੇ ਹਨ ਹੈ ਕਿ ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ ॥੧॥ (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, (ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ) ਹੇ ਨਾਨਕ! (ਇਹ ਉਸ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ॥੨॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Related Posts
Latest News

21 Apr 2025 10:15:01
Ukraine,21,APRIL,2025,(Azad Soch News):- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਈਸਟਰ ਦੇ ਮੌਕੇ ’ਤੇ 30 ਘੰਟੇ ਦੀ ਜੰਗਬੰਦੀ ਦਾ ਐਲਾਨ ਕੀਤਾ ਹੈ।...