ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-04-2025 ਅੰਗ 817

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-04-2025 ਅੰਗ 817

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫,

ੴ ਸਤਿਗੁਰ ਪ੍ਰਸਾਦਿ

॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

ਰਾਗ ਬਿਲਾਵਲੁ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ॥੧॥ ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ॥੧॥ ਰਹਾਉ॥ (ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ॥੨॥੧॥੬੫॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-04-2025 ਅੰਗ 518 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-04-2025 ਅੰਗ 518
ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ:...
ਬੰਬ ​​ਵਾਲੇ ਬਿਆਨ ਨਾਲ ਬਾਜਵਾ ਅਤੇ ਉਸ ਦੇ ਪਾਕਿਸਤਾਨੀ ਦੋਸਤ ਪੰਜਾਬ ਦੇ ਅਮਨ ਤੇ ਤਰੱਕੀ ਵਿੱਚ ਰੋੜਾ ਅਟਕਾਉਣਾ ਚਾਹੁੰਦੇ ਹਨ: ਮੁੱਖ ਮੰਤਰੀ
ਭਲਕੇ 134 ਵੀਂ ਡਾ ਅੰਬੇਦਕਰ ਜਯੰਤੀ ਮੌਕੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ 2873 ਕਰੋੜ ਰੁਪਏ ਨਾਲ ਬਦੇਲਗੀ ਨੁਹਾਰ - ਰਾਏ
ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਵਿਸਾਖੀ ਦੀਆਂ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਨੂੰ ਦਿੱਤੀਆਂ ਵਧਾਈਆਂ
ਪੰਜਾਬ ਖੇਡ ਨਕਸ਼ੇ ‘ਤੇ ਮੋਹਰੀ ਸੂਬੇ ਵੱਜੋਂ ਉੱਭਰੇਗਾ: ਡਾ. ਰਵਜੋਤ ਸਿੰਘ
ਰੋਪੜ ਦੇ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ: ਐਡਵੋਕੇਟ ਦਿਨੇਸ਼ ਚੱਢਾ