ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-04-2025 ਅੰਗ 620

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-04-2025 ਅੰਗ 620

ਸੋਰਠਿ ਮਹਲਾ ੫

॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 07 ਅਪ੍ਰੈਲ ਤੋਂ 09 ਅਪ੍ਰੈਲ ਤੱਕ ਹੀਟ-ਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 07 ਅਪ੍ਰੈਲ ਤੋਂ 09 ਅਪ੍ਰੈਲ ਤੱਕ ਹੀਟ-ਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ
Chandigarh,04,APRIL,2025,(Azad Soch News):- ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 07 ਅਪ੍ਰੈਲ ਤੋਂ 09 ਅਪ੍ਰੈਲ ਤੱਕ ਹੀਟ-ਵੇਵ (Heatwave) ਦੀ ਚੇਤਾਵਨੀ...
ਪਾਕਿਸਤਾਨੀ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਕੋਰੋਨਾ ਨਾਲ ਸੰਕਰਮਿਤ ਹੋ ਗਏ
ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ
ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ
ਕੀਮਤਾਂ ਘਟਾਉਣ ਅਤੇ ਰੇਤ ਤੇ ਬਜਰੀ ਦੀ ਉਪਲਬਧਤਾ ਵਧਾਉਣ ਦੇ ਮੰਤਵ ਨਾਲ ਲਿਆ ਫੈਸਲਾ
 ‘ਪੰਜਾਬ ਮਾਈਨਰ ਮਿਨਰਲ ਨੀਤੀ’ ਵਿੱਚ ਸੋਧਾਂ ਨੂੰ ਦਿੱਤੀ ਸਹਿਮਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-04-2025 ਅੰਗ 615